ਪੰਜਾਬ, ਹਰਿਆਣਾ, ਦਿੱਲੀ ਸਣੇ ਕਈ ਇਲਾਕਿਆਂ ‘ਚ ਠੰਢ ਦਾ ਕਹਿਰ, 21 ਜਨਵਰੀ ਤੋਂ ਮੁੜ ਦਿਖੇਗਾ ਵੈਸਟਰਨ ਡਿਸਟਰਬੈਂਸ ਦਾ ਅਸਰ

thand/nawanpunjab.com

ਨਵੀਂ ਦਿੱਲੀ, 19 ਜਨਵਰੀ (ਬਿਊਰੋ)- ਉੱਤਰੀ ਭਾਰਤ ਇਨ੍ਹੀਂ ਦਿਨੀਂ ਸੀਤ ਲਹਿਰ ਦੀ ਲਪੇਟ ‘ਚ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ, ਹਰਿਆਣਾ ਤੇ ਯੂਪੀ ਦੇ ਕਈ ਇਲਾਕਿਆਂ ‘ਚ ਠੰਢ ਵਧ ਗਈ ਹੈ। ਮੌਸਮ ਵਿਗਿਆਨੀਆਂ ਅਨੁਸਾਰ ਅਗਲੇ ਕੁਝ ਦਿਨਾਂ ਤਕ ਠੰਢ ਘਟਣ ਦੀ ਸੰਭਾਵਨਾ ਹੈ। ਉੱਤਰੀ ਭਾਰਤ ਦੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ ਵੀ ਕੜਾਕੇ ਦੀ ਠੰਢ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ, ਤਾਜ਼ਾ ਸਰਗਰਮ ਪੱਛਮੀ ਗੜਬੜੀ ਦੇ 21 ਜਨਵਰੀ ਤੋਂ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਰਾਜਧਾਨੀ ਦਿੱਲੀ ‘ਚ ਸਿਸਟਮ ਆਫ਼ ਏਅਰ ਕੁਆਲਿਟੀ ਐਂਡ ਵੈਦਰ ਫੋਰਕਾਸਟਿੰਗ ਐਂਡ ਰਿਸਰਚ (SAFAR) ਅਨੁਸਾਰ, ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ (AQI) ਅੱਜ 331 (ਬਹੁਤ ਮਾੜੀ ਸ਼੍ਰੇਣੀ ਵਿੱਚ) ਹੈ।

ਸਕਾਈਮੈੱਟ ਵੈਦਰ ਅਨੁਸਾਰ, ਅੱਜ ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ ਤੇ ਉੱਤਰੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ‘ਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈ ਸਕਦੀ ਹੈ। ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ‘ਚ ਠੰਢ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਵੱਖ-ਵੱਖ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਹਲਕੀ ਬਰਫਬਾਰੀ ਹੋ ਸਕਦੀ ਹੈ। ਉੱਤਰ-ਪੂਰਬੀ ਭਾਰਤ, ਤਾਮਿਲਨਾਡੂ ਅਤੇ ਕੇਰਲ ਦੇ ਵੱਖ-ਵੱਖ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ।

Leave a Reply

Your email address will not be published. Required fields are marked *