ਭਗਵੰਤ ਮਾਨ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ,ਕੀਤੀ ਸਰਬੱਤ ਦੇ ਭਲੇ ਲਈ ਅਰਦਾਸ

mann/nawanpunjab.com

ਅੰਮ੍ਰਿਤਸਰ, 22 ਜਨਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਪੂਰੇ ਜੋਬਨ ’ਤੇ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਦੀਆਂ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਚਿਹਰੇ ਵੱਜੋਂ ਐਲਾਨੇ ਗਏ ਭਗਵੰਤ ਸਿੰਘ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਸਰਬੱਤ ਦੇ ਭਲੇ ਅਤੇ ਪਾਰਟੀ ਦੀ ਚਡ਼੍ਹਦੀਕਲਾ ਲਈ ਅਰਦਾਸ ਕੀਤੀ। ਭਗਵੰਤ ਮਾਨ ਨੇ ਕੁਝ ਸਮਾਂ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ।

ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਪਾਸ ਅਸ਼ੀਰਵਾਦ ਪ੍ਰਾਪਤ ਕਰਨ ਆਇਆ ਹਾਂ। ਨਵਜੋਤ ਸਿੰਘ ਸਿੱਧੂ ਦੇ ਮੁਕਾਬਲੇ ਚੋਣ ਲੜਨ ਤੇ ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੇ ਹਲਕੇ ਵਿਚ ਖੁਸ਼ ਹਨ। ਸੋਸ਼ਲ ਮੀਡੀਆ ਤੇ ਸ਼ਰਾਬ ਪੀਣ ਵਾਲੀਆਂ ਫੋਟੋ ਵਾਇਰਲ ਹੋਣ ‘ਤੇ ਭਗਵੰਤ ਮਾਨ ਨੇ ਕਿਹਾ ਕਿ ਇਹ ਵਿਰੋਧੀਆਂ ਦਾ ਕੰਮ ਹੈ ਉਹ ਕਰਦੇ ਰਹਿਣਗੇ।ਇਸ ਤੋਂ ਬਾਅਦ ਉਹ ਜਲ੍ਹਿਆਂਵਾਲਾ ਬਾਗ ਜਾਣਗੇ। 2 ਵਜੇ ਦੁਰਗਿਆਣਾ ਮੰਦਰ ਤੇ 3 ਵਜੇ ਰਾਮ ਤੀਰਥ ਮੱਥਾ ਟੇਕਣਗੇ।

Leave a Reply

Your email address will not be published. Required fields are marked *