ਚੰਡੀਗੜ੍ਹ, 24 ਜਨਵਰੀ (ਬਿਊਰੋ)- ਭਾਰਤੀ ਜਨਤਾ ਪਾਰਟੀ ਤੇ ਉਸ ਦੇ ਭਾਈਵਾਲਾਂ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ)ਨੇ ਭਾਵੇਂ ਆਪਣੇ-ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਹੈ ਪਰ ਅਜੇ ਤੱਕ ਤਿੰਨਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਨਹੀਂ ਹੋ ਸਕੀ। ਇਸ ਨੂੰ ਲੈ ਕੇ ਅੱਜ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ‘ਚ ਅਹਿਮ ਮੀਟਿੰਗ ਹੋ ਰਹੀ ਹੈ।
ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੋਮੀ ਪ੍ਰਧਾਨ ਜੇਪੀ ਨੱਡਾ, ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸ਼ਮੂਲੀਅਤ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਅੱਜ ਸੀਟਾਂ ਦੀ ਵੰਡ ਬਾਰੇ ਫੈਸਲਾ ਹੋ ਸਕਦਾ ਹੈ।