ਲੰਬੀ, 26 ਜਨਵਰੀ (ਬਿਊਰੋ)- 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਤੋਂ ਚੋਣ ਲੜਨਗੇ। ਸ਼੍ਰੋਮਣੀ ਅਕਾਲੀ ਦਲ ਵੱਲੋਂ ਲੰਬੀ ਹਲਕੇ ਤੋਂ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।
ਇਸ ਦੀ ਜਾਣਕਾਰੀ ਅੰਮ੍ਰਿਤਸਰ ਵਿਖੇ ਪੁੱਜੇ ਹਰਸਿਮਰਤ ਕੌਰ ਬਾਦਲ ਵੱਲੋਂ ਕੀਤਾ ਗਿਆ ਹੈ। ਇਥੇ ਦੱਸ ਦੇਈਏ ਕਿ 1997 ਤੋਂ ਪ੍ਰਕਾਸ਼ ਸਿੰਘ ਬਾਦਲ ਚੋਣਾਂ ਲੜਦੇ ਆ ਰਹੇ ਹਨ ਅਤੇ ਹੁਣ ਫਿਰ ਤੋਂ ਲੰਬੀ ਹਲਕੇ ਤੋਂ ਚੋਣ ਲੜ ਕੇ ਚੋਣ ਮੈਦਾਨ ’ਚ ਉਤਰ ਰਹੇ ਹਨ।