ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਬੋਨੀ ਅਜਨਾਲਾ ਨੇ ਕਰਵਾਏ ਨਾਮਜ਼ਦਗੀ ਪੱਤਰ ਦਾਖ਼ਲ

bsp/nawanpunjab.com

ਅਜਨਾਲਾ, 27 ਜਨਵਰੀ (ਬਿਊਰੋ)-  ਵਿਧਾਨ ਸਭਾ ਚੋਣਾਂ ਦੇ ਚਲਦਿਆਂ ਸਰਹੱਦੀ ਹਲਕਾ ਅਜਨਾਲਾ ਤੋਂ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ। ਬੋਨੀ ਅਜਨਾਲਾ ਨੇ ਆਪਣਾ ਨਾਮਜ਼ਦਗੀ ਪੱਤਰ ਚੋਣ ਰਿਟਰਨਿੰਗ ਅਫ਼ਸਰ ਐੱਸ.ਡੀ.ਐੱਮ. ਅਜਨਾਲਾ ਹਰਕੰਵਲਜੀਤ ਸਿੰਘ ਅਤੇ ਤਹਿਸੀਲਦਾਰ ਰਾਜਪ੍ਰੀਤਪਾਲ ਸਿੰਘ ਕੋਲ ਦਾਖ਼ਲ ਕਰਵਾਇਆ। ਇਸ ਮੌਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਉਨ੍ਹਾਂ ਨਾਲ ਐਡਵੋਕੇਟ ਮਨਜੀਤ ਸਿੰਘ ਨਿੱਝਰ ਅਤੇ ਜਤਿਨ ਐਡਵੋਕੇਟ ਜਤਿੰਦਰ ਸਿੰਘ ਚੌਹਾਨ ਹਾਜ਼ਰ ਸਨ।

ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਵਾਉਣ ਤੋਂ ਪਹਿਲਾਂ ਬੋਨੀ ਅਜਨਾਲਾ ਨੇ ਸ਼ਹਿਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਆਪਣੀ ਜਿੱਤ ਲਈ ਅਰਦਾਸ ਕਰਵਾਈ ਅਤੇ ਆਪਣੇ ਪਿਤਾ ਸਾਬਕਾ ਸੰਸਦ ਮੈਂਬਰ ਡਾ.ਰਤਨ ਸਿੰਘ ਅਜਨਾਲਾ ਅਤੇ ਮਾਤਾ ਡਾ.ਅਵਤਾਰ ਕੌਰ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਅਤੇ ਸਥਾਨਕ ਸ਼ਹਿਰ ਤੋਂ ਪਹੁੰਚੇ ਹੋਏ ਚੋਣਵੇਂ ਨੁਮਾਇੰਦਿਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੋਨੀ ਅਜਨਾਲਾ ਨੇ ਕਿਹਾ ਕਿ ਲੋਕਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਤੋਂ ਜ਼ਾਹਿਰ ਹੁੰਦਾ ਹੈ ਕਿ 10 ਮਾਰਚ ਤੋਂ ਬਾਅਦ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਹੋਵੇਗੀ। ਇਸ ਮੌਕੇ ਬੋਨੀ ਅਮਰਪਾਲ ਸਿੰਘ ਨਾਲੋਂ ਧਰਮ ਪਤੀ ਪਤਨੀ ਡਾਕਟਰ ਅਨੂ ਕੌਰ, ਕੌਂਸਲ ਸ਼ਿਵਦੀਪ ਸਿੰਘ ਚਾਹਲ, ਜਸਪਾਲ ਸਿੰਘ ਢਿੱਲੋਂ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *