ਚੰਡੀਗੜ੍ਹ, 29 ਜੂਨ (ਦਲਜੀਤ ਸਿੰਘ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਮਿਸ਼ਨ ਪੰਜਾਬ’ ਤਹਿਤ ਅੱਜ ਚੰਡੀਗੜ੍ਹ ਪੁੱਜੇ।
ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਪੰਜਾਬ ਦੀ ਜਨਤਾ ਲਈ ਵੱਡੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ।
ਕੇਜਰੀਵਾਲ ਨੇ ਇਸ ਦੇ ਨਾਲ ਹੀ ਦੂਜਾ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਿੰਨੇ ਪੁਰਾਣੇ ਬਿੱਲ ਹਨ, ਸਾਰੇ ਮੁਆਫ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਕੇਜਰੀਵਾਲ ਨੇ ਤੀਜਾ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ 24 ਘੰਟੇ ਬਿਜਲੀ ਦਿੱਤੀ ਜਾਵੇਗੀ।