ਨਵੀਂ ਦਿੱਲੀ, 1 ਫਰਵਰੀ (ਬਿਊਰੋ)- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਕੋਰੋਨਾ ਵਾਇਰਸ ਦੀ ਗੰਭੀਰ ਸਥਿਤੀ ਦੇ ਵਿਚਕਾਰ ਵਿੱਤੀ ਸਾਲ 2022-23 ਲਈ ਕੇਂਦਰੀ ਬਜਟ 2022 ਪੇਸ਼ ਕਰਨਗੇ। ਟੈਕਸ, ਬੁਨਿਆਦੀ ਢਾਂਚਾ, ਖੇਤੀਬਾੜੀ, ਕਿਸਾਨ ਤੇ ਔਰਤਾਂ ਸਮੇਤ ਕਈ ਮਹੱਤਵਪੂਰਨ ਖੇਤਰਾਂ ‘ਚ ਬਜਟ ਵਿੱਚ ਵੱਡੇ ਐਲਾਨਾਂ ਦੀ ਉਮੀਦ ਹੈ।
ਕੁਝ ਮਾਹਿਰਾਂ ਦਾ ਇਹ ਵੀ ਮੰਨਣਾ ਹੈ ਕਿ ਮੋਦੀ ਸਰਕਾਰ ਵੱਲੋਂ ਇਸ ਬਜਟ (ਬਜਟ 2022-23) ‘ਚ ਉਨ੍ਹਾਂ ਰਾਜਾਂ ਨੂੰ ਵੀ ਵਿਸ਼ੇਸ਼ ਥਾਂ ਦਿੱਤੀ ਜਾ ਸਕਦੀ ਹੈ, ਜਿਨ੍ਹਾਂ ਵਿੱਚ ਇਸ ਮਹੀਨੇ ਵਿਧਾਨ ਸਭਾ ਚੋਣਾਂ ਹਨ।