ਚੋਣ ਜ਼ਾਬਤੇ ਦੀ ਉਲੰਘਣਾ ਲਈ ਆਜ਼ਾਦ ਉਮੀਦਵਾਰ ਅੰਗਦ ਸਿੰਘ ਨੂੰ ਨੋਟਿਸ ਜਾਰੀ

cumission/nawanpunjab.com

ਨਵਾਂਸਹਿਰ, 2 ਫਰਵਰੀ (ਬਿਊਰੋ)- ਨਵਾਂਸਹਿਰ ਦੇ ਸਬ-ਡਿਵੀਜ਼ਨਲ ਮੈਜਿਸਟਰੇਟ (ਐੱਸ. ਡੀ. ਐੱਮ.)-ਕਮ-ਰਿਟਰਨਿੰਗ ਅਫ਼ਸਰ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਆਜ਼ਾਦ ਉਮੀਦਵਾਰ ਅੰਗਦ ਸਿੰਘ ਨੂੰ, ਉਸ ਵੱਲੋਂ ਨਾਮਜ਼ਦਗੀ ਭਰਨ ਦੌਰਾਨ ਆਦਰਸ਼ ਚੋਣ ਜਾਬਤੇ (ਐੱਮ. ਸੀ. ਸੀ.) ਦੀ ਉਲੰਘਣਾ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਸੋਮਵਾਰ ਨੂੰ ਨਾਮਜ਼ਦਗੀ ਪੱਤਰ ਭਰਨ ਦੌਰਾਨ ਆਜਾਦ ਉਮੀਦਵਾਰ ਅੰਗਦ ਸਿੰਘ ਦੇ ਨਾਲ ਵੱਡੀ ਗਿਣਤੀ ਵਿੱਚ ਸਮਰਥਕਾਂ ਦੇ ਸਾਮਲ ਹੋਣ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਇਹ ਆਦਰਸ਼ ਚੋਣ ਜ਼ਾਬਤੇ ਅਤੇ ਭਾਰਤੀ ਚੋਣ ਕਮਿਸਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਪੱਸ਼ਟ ਉਲੰਘਣਾ ਹੈ।

ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ, ਵਾਹਨ ਮਨਜ਼ੂਰਸ਼ੁਦਾ ਸੀਮਾ ਤੋਂ ਵੱਧ ਪਾਏ ਗਏ ਹਨ ਅਤੇ ਅੰਗਦ ਸਿੰਘ ਦੇ ਕਾਫ਼ਲੇ ਦਾ ਪੂਰਾ ਵੇਰਵਾ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਹਨਾਂ ਦਾ ਖ਼ਰਚਾ ਉਮੀਦਵਾਰ ਦੇ ਖ਼ਰਚੇ ਵਿੱਚ ਸ਼ਾਮਲ ਕੀਤਾ ਜਾਵੇਗਾ। ਆਰ. ਓ. ਢਿੱਲੋਂ ਨੇ ਉਮੀਦਵਾਰ ਨੂੰ ਨਿਰਧਾਰਿਤ ਸਮਾਂ ਸੀਮਾ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਨਹੀਂ, ਅਜਿਹਾ ਨਾ ਹੋਣ ਦੀ ਸੂਰਤ ਵਿੱਚ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *