ਚੰਡੀਗੜ੍ਹ, 2 ਫਰਵਰੀ (ਬਿਊਰੋ)- ‘ਆਪ’ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਚੰਨੀ ‘ਤੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ 2 ਸੀਟਾਂ ਤੋਂ ਚੋਣ ਲੜਨ ਦਾ ਮਤਲਬ ਹੈ ਕਿ ਉਹ (ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ) ਹਾਰਨ ਤੋਂ ਡਰਦੇ ਹਨ।
ਮੈਂ ਉਨ੍ਹਾਂ ਨੂੰ ਭਰੋਸਾ ਦਿਵਾਉਣਾ ਚਾਹਾਂਗਾ ਕਿ ਜੇਕਰ ਉਨ੍ਹਾਂ ਨੂੰ 1 ਸੀਟ ਗੁਆਉਣ ਦਾ ਡਰ ਹੈ, ਤਾਂ ਉਹ ਦੂਜੀ ਨੂੰ ਵੀ ਜੋੜ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਭਦੌੜ ਅਤੇ ਚਮਕੌਰ ਸਾਹਿਬ ਦੋਵਾਂ ਤੋਂ ਹਾਰਨੇ।