ਗੁਰਦਾਸਪੁਰ, 4 ਫਰਵਰੀ (ਬਿਊਰੋ)- ਗੁਰਦਾਸਪੁਰ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਕਹਿਣਾ ਹੈ ਕਿ ਇੱਥੇ ਪੰਜਾਬ ‘ਚ ਸਰਕਾਰ ਬਣਾਉਣ ਲਈ ਸਾਡਾ ਸਮਰਥਨ ਕਰੋ ਅਤੇ ਅਸੀਂ ਦੇਖਾਂਗੇ ਕਿ ਕੌਣ ਨਸ਼ੇ ਵੇਚਣ ਦੀ ਹਿੰਮਤ ਕਰਦਾ ਹੈ ਅਤੇ ਬੇਅਦਬੀ ਦੀ ਕੋਸ਼ਿਸ਼ ਕਰਦਾ ਹੈ।
ਅੱਜ ਪੰਜਾਬ ਦੀ ਆਰਥਿਕਤਾ ਦਾ ਬੁਰਾ ਹਾਲ ਹੈ। ਸਾਡੀ ਸਰਕਾਰ ਦੇ ਅਧੀਨ ਪਿਛਲੇ 5 ਸਾਲਾਂ ਵਿਚ ਉੱਤਰ ਪ੍ਰਦੇਸ਼ ਦੀ ਆਰਥਿਕਤਾ 21 ਲੱਖ ਕਰੋੜ ਰੁਪਏ ਤੱਕ ਪਹੁੰਚ ਗਈ ਹੈ।