ਚੰਡੀਗੜ੍ਹ, 5 ਫਰਵਰੀ (ਬਿਊਰੋ)- ਚੰਡੀਗੜ੍ਹ ਸਮੇਤ ਪੂਰੇ ਪੰਜਾਬ ‘ਚ ਸ਼ਨੀਵਾਰ ਸਵੇਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਇਹ ਭੂਚਾਲ ਦੇ ਝਟਕੇ ਸਵੇਰੇ 9.47 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦੀ ਰਿਕਟਰ ਪੈਮਾਨੇ ‘ਤੇ ਤੀਬਰਤਾ 5.7 ਦੱਸੀ ਜਾ ਰਹੀ ਹੈ।
ਪੰਚਕੂਲਾ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਆਪਣੇ ਘਰਾਂ ‘ਚੋਂ ਬਾਹਰ ਨਿਕਲ ਆਏ। ਭੂਚਾਲ ਕਾਰਨ ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਜਾਣਕਾਰੀ ਹਾਸਲ ਨਹੀਂ ਹੋ ਸਕੀ ਹੈ।