CM ਚਿਹਰਾ ਐਲਾਨੇ ਜਾਣ ਮਗਰੋਂ ਮਾਤਾ ਨੈਣਾ ਦੇਵੀ ਦੇ ਦਰਬਾਰ ਨਤਮਸਤਕ ਹੋਣ ਪਹੁੰਚੇ ਚਰਨਜੀਤ ਚੰਨੀ

channi/nawanpunjab.com

ਜਲੰਧਰ, 7 ਫਰਵਰੀ (ਬਿਊਰੋ)- ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਐਲਾਨ ਦਿੱਤੀ ਗਿਆ ਹੈ। ਚੋਣਾਂ ਲਈ ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਮਾਤਾ ਨੈਣਾ ਦੇਵੀ ਦੇ ਦਰਬਾਰ ਨਤਮਸਤਕ ਹੋਏ। ਚੰਨੀ ਨੇ ਮੱਥਾ ਟੇਕਦੇ ਹੋਏ ਪੂਜਾ ਕਰਵਾਈ।

ਜ਼ਿਕਰਯੋਗ ਹੈ ਕਿ ਪੰਜਾਬ ’ਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਨੂੰ ਲੈ ਸਾਰੀਆਂ ਪਾਰਟੀਆਂ ਤਿਆਰੀਆਂ ’ਚ ਲੱਗੀਆਂ ਹੋਈਆਂ ਹਨ। ਚੋਣਾਂ ਦੇ ਸਬੰਧ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਬੀਤੇ ਦਿਨ ਪੰਜਾਬ ਦੌਰੇ ’ਤੇ ਆਏ ਹੋਏ ਸਨ, ਜਿਨ੍ਹਾਂ ਦੇ ਆਉਣ ’ਤੇ ਲੁਧਿਆਣਾ ਵਿਖੇ ਵਰਚੁਅਲ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਇਸ ਰੈਲੀ ’ਚ ਰਾਹੁਲ ਗਾਂਧੀ ਵਲੋਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਐਲਾਨ ਦਿੱਤਾ ਗਿਆ ਹੈ।

Leave a Reply

Your email address will not be published. Required fields are marked *