ਦੇਸ਼ ‘ਚ 170 ਕਰੋੜ ਤੋਂ ਵੱਧ ਲੋਕਾਂ ਨੂੰ ਲੱਗੀ ਕੋਰੋਨਾ ਵੈਕਸੀਨ, ਇਕ ਦਿਨ ‘ਚ 1,188 ਲੋਕਾਂ ਨੇ ਗੁਆਈ ਜਾਨ

conona/nawanpunjab.com

ਨਵੀਂ ਦਿੱਲੀ, 8 ਫਰਵਰੀ (ਬਿਊਰੋ)- ਦੇਸ਼ ‘ਚ ਇਕ ਦਿਨ ‘ਚ ਕੋਰੋਨਾ ਦੇ 67,597 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 4,23,39,611 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 27 ਦਿਨਾਂ ਬਾਅਦ 10 ਲੱਖ ਤੋਂ ਘੱਟ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਦੇਸ਼ ‘ਚ ਕੋਰੋਨਾ ਨਾਲ 1,188 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਸੰਕਰਮਣ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ ਵੱਧ ਕੇ 5,04,062 ਹੋ ਗਈ। ਦੇਸ਼ ‘ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 9,94,891 ਰਹਿ ਗਈ ਹੈ, ਜੋ ਸੰਕਰਮਣ ਦੇ ਕੁੱਲ ਮਾਮਲਿਆਂ ਦਾ 2.35 ਫੀਸਦੀ ਹੈ।

ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ‘ਚ 1,14,047 ਦੀ ਕਮੀ ਦਰਜ ਕੀਤੀ ਗਈ। ਦੇਸ਼ ‘ਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 96.46 ਫੀਸਦੀ ਹੈ। ਅੰਕੜਿਆਂ ਅਨੁਸਾਰ, ਸੰਕਰਮਣ ਦੀ ਰੋਜ਼ਾਨਾ ਦਰ 5.02 ਫੀਸਦੀ ਅਤੇ ਹਫ਼ਤਾਵਾਰ ਦਰ 8.30 ਫੀਸਦੀ ਦਰਜ ਕੀਤੀ ਗਈ। ਦੇਸ਼ ‘ਚ ਹੁਣ ਤੱਕ ਕੁੱਲ 4,08,40,658 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ ਅਤੇ ਕੋਰੋਨਾ ਨਾਲ ਮੌਤ ਦਰ 1.19 ਫੀਸਦੀ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕੇ ਦੀਆਂ 170.21 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।

Leave a Reply

Your email address will not be published. Required fields are marked *