ਜਲੰਧਰ, 8 ਫਰਵਰੀ (ਬਿਊਰੋ)- ਗੈਰ ਕਾਨੂੰਨੀ ਮਾਈਨਿੰਗ ਮਾਮਲੇ ‘ਚ ਗ੍ਰਿਫ਼ਤਾਰ ਭੁਪਿੰਦਰ ਹਨੀ ਨੂੰ ਕੋਰਟ ‘ਚ ਪੇਸ਼ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਈ.ਡੀ. ਨੇ ਹਵਾਲਾ ਜਾਂਚ ਦੇ ਸਿਲਸਿਲੇ ‘ਚ ਹਨੀ ਨੂੰ ਬੀਤੀ 3 ਫਰਵਰੀ ਨੂੰ ਜਲੰਧਰ ਵਿਖੇ ਆਪਣੀ ਹਿਰਾਸਤ ‘ਚ ਲੈ ਲਿਆ ਸੀ।
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸੋਮਵਾਰ ਨੂੰ ਇਕ ਬਿਆਨ ‘ਚ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਉਰਫ ਹਨੀ ਨੇ ਰੇਤਾ ਦੀ ਗ਼ੈਰ-ਕਾਨੂੰਨੀ ਮਾਈਨਿੰਗ ‘ਚ ਅਤੇ ਸੂਬੇ ਵਿਚ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ‘ਚ ਸਹੂਲਤ ਮੁਹੱਈਆ ਕਰਵਾਉਣ ਬਦਲੇ 10 ਕਰੋੜ ਰੁਪਏ ਨਕਦੀ ਮਿਲਣ ਦੀ ਗੱਲ ਕਬੂਲ ਕੀਤੀ ਹੈ।