ਨਵੀਂ ਦਿੱਲੀ, 10 ਫਰਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿ ਗ੍ਰੇਟ ਖਲੀ ਨੇ ਭਾਜਪਾ ਵਿਚ ਸ਼ਾਮਲ ਹੋਏ ਗਏ। ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਵੰਬਰ ਮਹੀਨੇ ਦਿ ਗ੍ਰੇਟ ਖਲੀ ਨੇ ਦਿੱਲੀ ਦੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਦੀ ਪਾਰਟੀ ਦਾ ਸਮਰਥਨ ਕਰਕੇ ਆਮ ਆਦਮੀ ਪਾਰਟੀ ਸਰਕਾਰ ਦੇ ਕੰਮਾਂ ਦੀ ਤਾਰੀਫ਼ ਕੀਤੀ ਸੀ ਅਤੇ ਉਦੋਂ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਈਆਂ ਗਈਆਂ ਸਨ।