ਨਵੀਂ ਦਿੱਲੀ, 30 ਜੂਨ (ਦਲਜੀਤ ਸਿੰਘ)- ਦਿੱਲੀ ਕ੍ਰਾਈਮ ਬਰਾਂਚ ਨੇ ਲਾਲ ਕਿਲ੍ਹਾ ਹਿੰਸਾ ਦੇ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਬੂਟਾ ਸਿੰਘ ‘ਤੇ ਦਿੱਲੀ ਪੁਲਸ ਨੇ 50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਸੀ। ਬੂਟਾ ਸਿੰਘ ਲਾਲ ਕਿਲ੍ਹੇ ‘ਚ ਕੇਸਰੀ ਝੰਡਾ ਲਹਿਰਾਉਣ ਵਾਲੇ ਮੁਲਜ਼ਮ ਜੁਗਰਾਜ ਨਾਲ ਸੀ।
ਬੂਟਾ ਸਿੰਘ ਪੰਜਾਬ ਦਾ ਰਹਿਣ ਵਾਲਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਵਲੋਂ ਗੁਰਜੋਤ ਸਿੰਘ ਨਾਮ ਦੇ ਦੋਸ਼ੀ ਨੂੰ ਪੰਜਾਬ ਦੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।