ਲੁਧਿਆਣਾ, 15 ਫਰਵਰੀ (ਬਿਊਰੋ)- ਪੰਜਾਬੀ ਅਦਾਕਾਰ ਅਤੇ ਕਿਸਾਨ ਅੰਦੋਲਨ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਕੁੰਡਲੀ ਮਾਨੇਸਰ (ਕੇ.ਐੱਮ.ਪੀ.) ਹਾਈਵੇਅ ‘ਤੇ ਵਾਪਰੇ ਸੜਕ ਹਾਦਸੇ ‘ਚ ਦੀਪ ਸਿੱਧੂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਚਰਚਾ ‘ਚ ਆਏ ਸਨ। ਲਾਲ ਕਿਲ੍ਹੇ ‘ਚ ਹੋਈ ਹਿੰਸਾ ਨੂੰ ਲੈ ਕੇ ਉਨ੍ਹਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ ਅਤੇ ਇਸ ਮਾਮਲੇ ‘ਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।
Related Posts
ਜਦੋਂ ਗਲੇ ਮਿਲੇ ਕੰਗਨਾ ਰਣੌਤ ਤੇ ਚਿਰਾਗ ਪਾਸਵਾਨ, ਐੱਨਡੀਏ ਦੀ ਮੀਟਿੰਗ ‘ਚ ਹੋਈ ਮੁਲਾਕਾਤ
ਨਵੀਂ ਦਿੱਲੀ : ਲੋਕ ਸਭਾ ਚੋਣਾਂ 2024 ਵਿਚ ਭਾਜਪਾ ਪੂਰਨ ਬਹੁਮਤ ਤੋਂ ਖੁੰਝ ਗਈ। ਹਾਲਾਂਕਿ ਐੱਨਡੀਏ ਨੇ ਕੁੱਲ 293 ਸੀਟਾਂ…
ਜਲੰਧਰ ਜ਼ਿਮਨੀ ਚੋਣ : ਵੋਟਿੰਗ ਦਰਮਿਆਨ CM ਮਾਨ ਨੇ ਕੀਤਾ ਟਵੀਟ, ਕਹੀ ਇਹ ਗੱਲ
ਚੰਡੀਗੜ੍ਹ/ਜਲੰਧਰ- ਜਲੰਧਰ ਜ਼ਿਮਨੀ ਚੋਣ ਦੀ ਵੋਟਿੰਗ ਜਾਰੀ ਹੈ ਤੇ ਜਾਣਕਾਰੀ ਮੁਤਾਬਕ 11 ਵਜੇ ਤੱਕ 11.7 ਫ਼ੀਸਦੀ ਵੋਟਿੰਗ ਹੋ ਚੁੱਕੀ ਹੈ।…
ਕਾਂਗਰਸ ਵੱਲੋਂ 41 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, 16 ਜਨਾਨੀਆਂ ਨੂੰ ਦਿੱਤੀ ਟਿਕਟ
ਨਵੀਂ ਦਿੱਲੀ, 20 ਜਨਵਰੀ (ਬਿਊਰੋ)- ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ, ਇਸ ਸੂਚੀ ’ਚ ਕੁੱਲ 41 ਉਮੀਦਵਾਰਾਂ…