ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਕੀਤੀ ਮੁਲਾਕਾਤ

saha/nawanpunjab.com

ਜਲੰਧਰ, 16 ਫਰਵਰੀ (ਬਿਊਰੋ)- ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਡੇਰਾ ਬਿਆਸ ਦੇ ਮੁਖੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਫੇਸਬੁੱਕ ‘ਤੇ ਪੋਸਟ ਪਾਈ, ਜਿਸ ‘ਚ ਉਨ੍ਹਾਂ ਨੇ ਕਿਹਾ ਕਿ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਭੇਂਟ ਕੀਤੀ।

ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਲਗਾਤਾਰ ਦਹਾਕਿਆਂ ਤੋਂ ਸਮਾਜ ਵਿੱਚ ਅਧਿਆਤਮਿਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਦਾ ਜੋ ਕਾਰਜ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਅਦਭੁੱਤ ਅਤੇ ਪ੍ਰੇਰਨਾਦਾਇਕ ਹੈ।

Leave a Reply

Your email address will not be published. Required fields are marked *