ਪੁਲਿਸ ਅਤੇ ਸੁਰੱਖਿਆ ਬਲਾਂ ਨੇ ਢੇਰ ਕੀਤਾ ਅੱਤਵਾਦੀ

jammu/chardapunjab.com

ਸ੍ਰੀਨਗਰ, 19 ਫਰਵਰੀ- ਦੱਖਣੀ ਕਸ਼ਮੀਰ ਦੇ ਸ਼ੋਪੀਆਂ ‘ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਸੁਰੱਖਿਆ ਬਲਾਂ ਵੱਲੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸ਼ੋਪੀਆਂ ਦੇ ਜੈਨਾਪੋਰੋ ਅਤੇ ਚੇਰਮਾਰਗ ਖੇਤਰਾਂ ਵਿੱਚ ਅੱਤਵਾਦੀ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਮੂੰਹਤੋੜ ਜਵਾਬ ਦੇ ਰਹੇ ਹਨ।

ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਅੱਜ ਸਵੇਰੇ ਸ਼ੋਪੀਆਂ ਦੇ ਜ਼ੈਨਪੋਰਾ ਅਤੇ ਚੇਰਮਾਰਗ ਖੇਤਰਾਂ ਵਿੱਚ ਇਹ ਮੁਕਾਬਲਾ ਸ਼ੁਰੂ ਹੋਇਆ ਜਦੋਂ ਸੁਰੱਖਿਆ ਬਲ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੇ ਸੀ। ਇਸ ਦੌਰਾਨ ਉੱਥੇ ਪਹਿਲਾਂ ਤੋਂ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੀ ਸਥਿਤੀ ਨੂੰ ਲੈ ਕੇ ਸੁਰੱਖਿਆ ਬਲਾਂ ਨੇ ਵੀ ਉਨ੍ਹਾਂ ਦੇ ਖਿਲਾਫ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ, ਜਿਸ ‘ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਅਸੀਂ ਅਜੇ ਵੀ ਇਸ ਮਾਮਲੇ ਵਿੱਚ ਸੁਰੱਖਿਆ ਯੂਨਿਟਾਂ ਤੋਂ ਹੋਰ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ।

Leave a Reply

Your email address will not be published. Required fields are marked *