ਨਵੀਂ ਦਿੱਲੀ, 24 ਫਰਵਰੀ (ਬਿਊਰੋ)- ਰੂਸੀ ਹਮਲੇ ਦਾ ਸਾਹਮਣਾ ਕਰ ਰਹੇ ਯੂਕਰੇਨ ਨੇ ਆਪਣਾ ਹਵਾਈ ਖੇਤਰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕੀਵ ਗਯਾ ਦੇ ਏਅਰ ਇੰਡੀਆ ਦੇ ਇੱਕ ਜਹਾਜ਼ ਨੂੰ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਅੱਧ ਵਿਚਾਲੇ ਪਰਤਣਾ ਪਿਆ।
ਅਧਿਕਾਰੀਆਂ ਮੁਤਾਬਕ ਜਿਵੇਂ ਹੀ ਯੂਕਰੇਨ ਦੇ ਅਧਿਕਾਰੀਆਂ ਨੇ ਨਾਗਰਿਕ ਜਹਾਜ਼ਾਂ ਦੇ ਸੰਚਾਲਨ ਲਈ ਦੇਸ਼ ਦਾ ਹਵਾਈ ਖੇਤਰ ਬੰਦ ਕਰ ਦਿੱਤਾ, ਏਅਰ ਇੰਡੀਆ ਅਤੇ ਕੇਂਦਰ ਸਰਕਾਰ ਨੇ ਇਸ ‘ਤੇ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।