ਐੱਸ.ਏ.ਐੱਸ.ਨਗਰ, 25 ਫਰਵਰੀ (ਬਿਊਰੋ)- ਡਰੱਗਜ਼ ਮਾਮਲੇ ਵਿਚ ਗ੍ਰਿਫ਼ਤਾਰ ਬਿਕਰਮ ਸਿੰਘ ਮਜੀਠੀਆ ਦੀ ਪੱਕੀ ਜ਼ਮਾਨਤ ਸੰਬੰਧੀ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਸੁਣਵਾਈ ਹੋਈ। ਬਿਕਰਮ ਸਿੰਘ ਮਜੀਠੀਆ ਵਲੋਂ ਐਡਵੋਕੇਟ ਆਰ.ਐੱਸ. ਚੀਮਾ, ਡੀ.ਏ. ਸੋਬਤੀ ਅਤੇ ਐੱਚ.ਐੱਸ. ਧਨੋਆ ਵਲੋਂ ਆਪਣਾ ਪੱਖ ਰੱਖਦਿਆਂ ਕਿਹਾ ਕਿ ਪੁਲਿਸ ਵਲੋਂ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਕੋਲੋਂ ਐੱਸ.ਆਈ.ਟੀ. ਪੂਰੀ ਤਰ੍ਹਾਂ ਪੁੱਛਗਿੱਛ ਕਰ ਚੁੱਕੀ ਹੈ ਅਤੇ ਮਜੀਠੀਆ ਖ਼ਿਲਾਫ਼ ਕੋਈ ਵੀ ਸਬੂਤ ਪੁਲਿਸ ਦੇ ਕੋਲ ਨਹੀਂ ਹਨ, ਉੱਧਰ ਸਰਕਾਰੀ ਧਿਰ ਵੱਲੋਂ ਜ਼ਮਾਨਤ ਦੀ ਅਰਜ਼ੀ ਦਾ ਵਿਰੋਧ ਕੀਤਾ ਗਿਆ।
ਇਹ ਬਹਿਸ ਕਰੀਬ ਦੋ ਘੰਟੇ ਚੱਲੀ, ਬਹਿਸ ਦੌਰਾਨ ਮੀਡੀਆ ਨੂੰ ਅਦਾਲਤ ਦੇ ਅੰਦਰ ਜਾਣ ਤੋਂ ਰੋਕਿਆ ਗਿਆ, ਮੀਡੀਆ ਕਰਮੀਆਂ ਵਲੋਂ ਇਸ ਸੰਬੰਧੀ ਜ਼ਿਲ੍ਹਾ ਸੈਸ਼ਨ ਨੂੰ ਮਿਲ ਕੇ ਲਿਖ਼ਤੀ ਸ਼ਿਕਾਇਤ ਦਿੱਤੀ ਗਈ ਹੈ।