ਲੁਧਿਆਣਾ, 4 ਮਾਰਚ (ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਵੱਲੋਂ ਲਾਏ ਗਏ ਦੋਸ਼ਾਂ ਨਾਲ ਮੁਸੀਬਤ ‘ਚ ਘਿਰ ਸਕਦੇ ਹਨ। ਸੁਮਨ ਤੂਰ ਨੇ ਜਾਇਦਾਦ ਵਿਵਾਦ ‘ਚ ਭਾਈ ਨਵਜੋਤ ਸਿੰਘ ਸਿੱਧੂ ਖਿਲਾਫ਼ ਕੌਮੀ ਮਹਿਲਾ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਕਮਿਸ਼ਨ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ ਨੂੰ ਪੰਦਰਾਂ ਦਿਨਾਂ ‘ਚ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।
ਸਿੱਧੂ ਦੀ ਭੈਣ ਸੁਮਨ ਤੂਰ ਵਿਦੇਸ਼ ‘ਚ ਰਹਿੰਦੀ ਹੈ ਅਤੇ ਉਸ ਨੇ ਸ਼ਿਕਾਇਤ ‘ਚ ਲੁਧਿਆਣਾ ਦੇ ਪੱਖੋਵਾਲ ਰੋਡ ਦਾ ਪਤਾ ਦਿੱਤਾ ਹੈ। ਇਸ ਕਾਰਨ ਇੱਥੋਂ ਡੀਸੀਪੀ ਨੂੰ ਜਾਂਚ ਲਈ ਲਿਖਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਸੁਮਨ ਤੂਰ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰ ਕੇ ਦੋਸ਼ ਲਗਾ ਚੁੱਕੇ ਹਨ ਕਿ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਘਰੋਂ ਕੱਢ ਦਿੱਤਾ ਸੀ। ਇਸ ਤੋਂ ਬਾਅਦ ਹੁਣ ਜਦੋਂ ਚੋਣਾਂ ਹੋ ਚੁੱਕੀਆਂ ਹਨ ਤੇ ਵੋਟਾਂ ਦੀ ਗਿਣਤੀ ਕੁਝ ਹੀ ਦਿਨਾਂ ‘ਚ ਹੋਣ ਵਾਲੀ ਹੈ ਤਾਂ ਇਹ ਸ਼ਿਕਾਇਤ ਅਤੇ ਜਾਂਚ ਨਵਜੋਤ ਸਿੰਘ ਸਿੱਧੂ ਲਈ ਮੁਸ਼ਕਲਾਂ ਖੜ੍ਹੀਆਂ ਕਰ ਸਕਦੀ ਹੈ। ਫਿਲਹਾਲ ਕਿਸੇ ਵੀ ਅਧਿਕਾਰੀ ਨੇ ਇਸ ‘ਤੇ ਬੋਲਣ ਤੋਂ ਇਨਕਾਰ ਨਹੀਂ ਕੀਤਾ ਹੈ।