ਅਟਾਰੀ,6 ਮਾਰਚ – ਬੀ.ਐੱਸ.ਐਫ. ਹੈੱਡ ਕੁਆਰਟਰ ਖਾਸਾ ਅੰਮ੍ਰਿਤਸਰ ਵਿਖੇ ਅੱਜ ਮੰਦਭਾਗੀ ਘਟਨਾ ਵਾਪਰੀ ਹੈ, ਜਿਸ ਵਿਚ ਪੰਜ ਫ਼ੌਜੀ ਜਵਾਨਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਕ ਜ਼ਖ਼ਮੀ ਦੱਸਿਆ ਜਾ ਰਿਹਾ ਹੈ | ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਦੀ ਵੀ ਮੌਤ ਹੋ ਚੁੱਕੀ ਹੈ। ਉਸ ਦੀ ਪਹਿਚਾਣ ਸਤੱਪਾ ਮਹਾਰਾਸ਼ਟਰ ਰਾਜ ਵਜੋਂ ਹੋਈ ਹੈ। ਪੁਲਿਸ ਥਾਣਾ ਘਰਿੰਡਾ ਦੇ ਐੱਸ. ਐੱਚ. ਓ. ਤਜਿੰਦਰਪਾਲ ਸਿੰਘ ਗੁਰਾਇਆ ਭਾਰੀ ਪੁਲਿਸ ਫੋਰਸ ਲੈ ਕੇ ਬੀ.ਐੱਸ.ਐਫ. ਹੈੱਡ ਕੁਆਰਟਰ ਖਾਸਾ ਪਹੁੰਚੇ ਹਨ, ਜਿੱਥੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਬੀ.ਐੱਸ.ਐਫ. ਦੇ ਜਵਾਨ ਸਤੱਪਾ ਨੇ ਡਿਊਟੀ ਦੌਰਾਨ ਆਪਣੀ ਰਾਈਫ਼ਲ ਨਾਲ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਕਾਰਨ ਛੇ ਜਵਾਨ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਵਿਚੋਂ ਪੰਜ ਦੀ ਮੌਤ ਹੋ ਚੁੱਕੀ ਹੈ |
Related Posts
ਵੜਿੰਗ ਨੇ ਦਾਖਲ ਕਰਵਾਏ ਨਾਮਜ਼ਦਗੀ ਕਾਗਜ਼
ਲੁਧਿਆਣਾ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ…
ਗੁ.ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋ ਗਨੀਜ਼ ਮਜੀਠੀਆ ਨੇ ਸ਼ੁਰੂ ਕੀਤਾ ਮਜੀਠਾ ਤੋਂ ਆਪਣਾ ਚੋਣ ਪ੍ਰਚਾਰ
ਅਮ੍ਰਿਤਸਰ, 2 ਫਰਵਰੀ (ਬਿਊਰੋ)- ਲਗਾਤਾਰ ਤਿੰਨ ਵਾਰ ਵਿਧਾਨ ਸਭਾ ਹਲਕਾ ਮਜੀਠਾ ਤੋਂ ਜੇਤੂ ਰਹੇ ਬਿਕਰਮ ਸਿੰਘ ਮਜੀਠੀਆ ਨੇ ਇਸ ਵਾਰ…
ਅਧਿਕਾਰ ਖੇਤਰ ਵਧਾਏ ਜਾਣ ਵਾਲੇ ਵਿਵਾਦ ‘ਤੇ BSF ਦਾ ਪੰਜਾਬ ਸਰਕਾਰ ਨੂੰ ਜਵਾਬ, ਐਕਟ ਤੇ ਕਾਨੂੰਨ ‘ਚ ਕੋਈ ਬਦਲਾਅ ਨਹੀਂ
ਚੰਡੀਗੜ੍ਹ, 13 ਨਵੰਬਰ (ਦਲਜੀਤ ਸਿੰਘ)- ਸੀਮਾਂ ਸੁਰੱਖਿਆ ਬਲ (BSF) ਦੇ ਅਧਿਕਾਰ ਖੇਤਰ ਨੂੰ ਵਧਾਏ ਜਾਣ ਦੇ ਮਾਮਲੇ ‘ਚ ਪੰਜਾਬ ਦੀ ਸਿਆਸਤ…