ਨਵੀਂ ਦਿੱਲੀ, 7 ਮਾਰਚ – ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫ਼ੋਨ ‘ਤੇ ਗੱਲ ਕੀਤੀ। ਫ਼ੋਨ ਕਾਲ ਕਰੀਬ 35 ਮਿੰਟ ਤੱਕ ਚੱਲੀ। ਦੋਹਾਂ ਨੇਤਾਵਾਂ ਨੇ ਯੂਕਰੇਨ ਦੀ ਬਦਲਦੀ ਸਥਿਤੀ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਰੂਸ ਅਤੇ ਯੂਕਰੇਨ ਦਰਮਿਆਨ ਨਿਰੰਤਰ ਸਿੱਧੀ ਗੱਲਬਾਤ ਦੀ ਸ਼ਲਾਘਾ ਕੀਤੀ ਹੈ | ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਯੂਕਰੇਨ ਸਰਕਾਰ ਵਲੋਂ ਕੀਤੀ ਮਦਦ ਲਈ ਰਾਸ਼ਟਰਪਤੀ ਜ਼ੇਲੇਂਸਕੀ ਦਾ ਧੰਨਵਾਦ ਕੀਤਾ। ਉੱਥੇ ਹੀ ਪ੍ਰਧਾਨ ਮੰਤਰੀ ਨੇ ਸੁਮੀ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਚੱਲ ਰਹੇ ਯਤਨਾਂ ਵਿਚ ਯੂਕਰੇਨ ਸਰਕਾਰ ਤੋਂ ਲਗਾਤਾਰ ਸਮਰਥਨ ਦੀ ਮੰਗ ਵੀ ਕੀਤੀ |
Related Posts
ਭਾਰਤ-ਪਾਕਿ ਸਰਹੱਦ ‘ਤੇ ਮੁੜ ਡਰੋਨ ਨੇ ਦਿੱਤੀ ਦਸਤਕ, BSF ਤੇ ਪੁਲਸ ਨੇ ਚਲਾਇਆ ਸਰਚ ਆਪ੍ਰੇਸ਼ਨ
ਫਾਜ਼ਿਲਕਾ- ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ‘ਤੇ ਲਗਾਤਾਰ ਡਰੋਨ ਦੀ ਮੂਵਮੈਂਟ ਜਾਰੀ ਹੈ ਅਤੇ ਪਾਕਿ ‘ਚ ਬੈਠੇ ਤਸਕਰ ਆਪਣੀ ਨਾਪਾਕ ਕੋਸ਼ਿਸ਼ਾਂ…
ਨੋਇਡਾ ‘ਚ ਲਿਫ਼ਟ ਹਾਦਸਾ : ਚਾਰ ਹੋਰ ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ ਦੀ ਗਿਣਤੀ ਵੱਧ ਕੇ 8 ਹੋਈ
ਨੋਇਡਾ- ਨੋਇਡਾ ਐਕਸਟੇਂਸ਼ਨ ‘ਚ ਇਕ ਨਿਰਮਾਣ ਅਧੀਨ ਸੋਸਾਇਟੀ ਦੀ ਸਰਵਿਸ ਲਿਫ਼ਟ ਟੁੱਟ ਕੇ ਡਿੱਗਣ ਕਾਰਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ…
ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਅਡਵਾਨੀ ਤੇ ਮੁਰਲੀ ਮਨੋਹਰ ਜੋਸ਼ੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ : NDA ਸੰਸਦੀ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਨਰਿੰਦਰ ਮੋਦੀ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ…