ਓਮ ਪ੍ਰਕਾਸ਼ ਚੌਟਾਲਾ ਤਿਹਾੜ ਜੇਲ੍ਹ ਤੋਂ ਹੋਏ ਰਿਹਾਅ

Chautala/nawanpunjab.com

ਹਰਿਆਣਾ, 2 ਜੁਲਾਈ (ਦਲਜੀਤ ਸਿੰਘ)- ਹਰਿਆਣਾ ਦੇ ਬਹੁਚਰਚਿਤ ਅਧਿਆਪਕ ਭਰਤੀ ਘਪਲੇ ਮਾਮਲੇ ‘ਚ 10 ਸਾਲ ਦੀ ਸਜ਼ਾ ਕੱਟ ਰਹੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਸਾਰੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਤਿਹਾੜ ਜੇਲ੍ਹ ਤੋਂ ਸ਼ੁੱਕਰਵਾਰ ਨੂੰ ਰਿਹਾਅ ਕਰ ਦਿੱਤਾ ਗਿਆ। ਜੇਲ੍ਹ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਚੌਟਾਲਾ (86) ਪੈਰੋਲ ‘ਤੇ ਰਿਹਾਅ ਸੀ ਅਤੇ ਸ਼ੁੱਕਰਵਾਰ ਨੂੰ ਉਹ ਰਸਮੀ ਕਾਰਵਾਈ ਪੂਰੀ ਕਰਨ ਲਈ ਤਿਹਾੜ ਜੇਲ੍ਹ ਪਹੁੰਚੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।

ਡਾਇਰੈਕਟਰ ਜਨਰਲ (ਦਿੱਲੀ ਜੇਲ੍ਹ) ਸੰਦੀਪ ਗੋਇਲ ਨੇ ਦੱਸਿਆ,”ਜ਼ਰੂਰੀ ਰਸਮੀ ਕਾਰਵਾਈ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।” ਪਿਛਲੇ ਮਹੀਨੇ ਦਿੱਲੀ ਸਰਕਾਰ ਨੇ ਇਕ ਆਦੇਸ਼ ਜਾਰੀ ਕੀਤਾ ਸੀ ਅਤੇ ਕੋਰੋਨਾ ਵਾਇਰਸ ਸੰਕਰਮਣ ਕਾਰਨ ਜੇਲ੍ਹਾਂ ‘ਚੋਂ ਭੀੜ ਘੱਟ ਕਰਨ ਲਈ ਅਜਿਹੇ ਕੈਦੀਆਂ ਨੂੰ 6 ਮਹੀਨੇ ਦੀ ਵਿਸ਼ੇਸ਼ ਛੋਟ ਦਿੱਤੀ ਸੀ, ਜਿਨ੍ਹਾਂ ਨੇ 10 ਸਾਲ ਦੀ ਆਪਣੀ ਸਜ਼ਾ ਦੇ ਸਾਢੇ 9 ਸਾਲ ਪੂਰੇ ਕਰ ਲਏ ਹਨ।

Leave a Reply

Your email address will not be published. Required fields are marked *