ਮੋਹਾਲੀ, 10 ਮਾਰਚ (ਬਿਊਰੋ)- ਬਠਿੰਡਾ ਸ਼ਹਿਰੀ ਤੋਂ ਮਨਪ੍ਰੀਤ ਸਿੰਘ ਬਾਦਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ 10 ਹਜ਼ਾਰ ਵੋਟਾਂ ਨਾਲ ਪਿੱਛੇ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਤੋਂ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਮਜੀਠੀਆ ਤੇ ਕਾਂਗਰਸ ਦੇ ਉਮੀਦਵਾਰ ਨਵਜੋਤ ਸਿੱਧੂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਪੱਛੜ ਗਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੀਆਂ ਦੋਵਾਂ ਸੀਟਾਂ ਉਤੇ ਪਿੱਛੇ ਹਨ।
ਪਟਿਆਲਾ ਸ਼ਹਿਰੀ ਤੋਂ ਕੈਪਟਨ ਅਮਰਿੰਦਰ ਸਿੰਘ ਵੱਡੇ ਫਰਕ ਨਾਲ ਪੱਛੜ ਗਏ ਹਨ। ਪ੍ਰਕਾਸ਼ ਸਿੰਘ ਬਾਦਲ ਵੀ ਆਪਣੇ ਹਲਕੇ ਤੋਂ ਪਿੱਛੇ ਰਹੇ ਹਨ। ਇਸ ਸਮੇਂ ਆਪ ਉਮੀਦਵਾਰਾਂ ਇਨ੍ਹਾਂ ਸਾਰੇ ਵੱਡੇ ਸਿਆਸੀ ਆਗੂਆਂ ਨੂੰ ਟੱਕਰ ਦੇ ਰਹੇ ਹਨ।
ਮਜੀਠਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗਨੀਵ ਕੌਰ ਮਜੀਠੀਆ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਤੋਂ 1340 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ।
ਖਰੜ ਸੀਟ ਉਤੇ ਜਬਰਦਸਤ ਮੁਕਾਬਲਾ ਵੇਖਣ ਨੂੰ ਮਿਲ ਰਿਹਾ ਹੈ। ਇਥੇ ਆਪ ਉਮੀਦਵਾਰ ਅਨਮੋਲ ਗਗਨ ਮਾਨ ਪਹਿਲੇ ਨੰਬਰ ਉਤੇ ਚਲ ਰਹੀ ਅਤੇ ਦੂਜੇ ਨੰਬਰ ਉਤੇ ਅਕਾਲੀ ਉਮੀਦਵਾਰ ਰਣਜੀਤ ਸਿੰਘ ਗਿੱਲ ਹਨ।
ਇਸੇ ਤਰ੍ਹਾਂ ਮੋਹਾਲੀ ਤੋਂ ‘ਆਪ’ ਉਮੀਦਵਾਰ ਕੁਲਵੰਤ ਮੋਹਾਲੀ ਤੋਂ ਦੂਜੇ ਗੇੜ ‘ਚ 7496 ਸੀਟਾਂ ‘ਤੇ ਅੱਗੇ ਹਨ ਬਲਬੀਰ ਸਿੱਧੂ ਦੂਜਾ ਨੰਬਰ ਹੈ।