ਬੈਂਗਲੁਰੂ,15 ਮਾਰਚ – ਕਰਨਾਟਕ ਵਿਚ ਸਕੂਲਾਂ ਅਤੇ ਕਾਲਜਾਂ ਵਿਚ ਹਿਜਾਬ ਨੂੰ ਲੈ ਕੇ ਚੱਲ ਰਿਹਾ ਵਿਵਾਦ ਅੱਜ ਖ਼ਤਮ ਹੋ ਗਿਆ ਹੈ। ਕਰਨਾਟਕ ਹਾਈ ਕੋਰਟ ਨੇ ਵਿਦਿਅਕ ਅਦਾਰਿਆਂ ‘ਚ ਹਿਜਾਬ ਪਹਿਨਣ ‘ਤੇ ਪਾਬੰਦੀ ਨੂੰ ਬਰਕਰਾਰ ਰੱਖਿਆ ਹੈ। ਇਸ ਦੇ ਨਾਲ ਹੀ ਹਿਜਾਬ ਦੇ ਖ਼ਿਲਾਫ਼ ਆਦੇਸ਼ ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ। ਚੀਫ਼ ਜਸਟਿਸ ਰਿਤੂ ਰਾਜ ਅਵਸਥੀ, ਜਸਟਿਸ ਕ੍ਰਿਸ਼ਨਾ ਦੀਕਸ਼ਿਤ ਅਤੇ ਜਸਟਿਸ ਜੇ.ਐਮ. ਖਾਜੀ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਫਿਲਹਾਲ, ਰਾਜ ਸਰਕਾਰ ਨੇ ਸਾਵਧਾਨੀ ਦੇ ਤੌਰ ‘ਤੇ ਉਡੁਪੀ ਅਤੇ ਦਕਸ਼ੀਨਾ ਕੰਨੜ ਜ਼ਿਲ੍ਹਿਆਂ ਵਿਚ ਸਕੂਲ ਅਤੇ ਕਾਲਜ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ |
Related Posts
ਪੰਜਾਬ ‘ਚ ਅੱਜ ਤੋਂ ਸਾਰੀਆਂ ਜਮਾਤਾਂ ਲਈ ਖੁੱਲ੍ਹੇ ਸਕੂਲ
ਤਪਾ ਮੰਡੀ , 2 ਅਗਸਤ (ਦਲਜੀਤ ਸਿੰਘ)- ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਪ੍ਰਕੋਪ ਘਟਣ ਤੋਂ ਬਾਅਦ ਪੰਜਾਬ ਸਰਕਾਰ ਦੇ ਹੁਕਮਾਂ…
Gurugram News : ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ; ਚਾਰ ਲੋਕ ਜ਼ਿੰਦਾ ਸੜੇ,
ਗੁਰੂਗ੍ਰਾਮ : ਦੇਰ ਰਾਤ ਗੁਰੂਗ੍ਰਾਮ ਦੇ ਸੈਕਟਰ-10 ਦੇ ਸਰਸਵਤੀ ਐਨਕਲੇਵ ਵਿੱਚ ਸ਼ਾਰਟ ਸਰਕਟ ਕਾਰਨ ਇੱਕ ਘਰ ਨੂੰ ਅੱਗ ਲੱਗ ਗਈ।…
ਸਤੇਂਦਰ ਜੈਨ ਦੀ ਨਿਆਂਇਕ ਹਿਰਾਸਤ ‘ਚ 14 ਦਿਨਾਂ ਲਈ ਵਾਧਾ
ਨਵੀਂ ਦਿੱਲੀ, 27 ਜੂਨ – ਮਨੀ ਲਾਂਡਰਿੰਗ ਮਾਮਲੇ ‘ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ…