ਚੋਣਾਂ ‘ਚ ਹਾਰ ਮਗਰੋਂ ਅਕਾਲੀ ਦਲ ‘ਚ ਵੱਡੀ ਬਗਾਵਤ , ਪਾਰਟੀ ‘ਚੋਂ ਕੱਢਣ ਮਗਰੋਂ ਹਰਮੀਤ ਸਿੰਘ ਕਾਲਕਾ ਨੇ ਲਾਏ ਵੱਡੇ ਇਲਜ਼ਾਮ

akali/nawanpunjab.com

ਚੰਡੀਗੜ੍ਹ, 17 ਮਾਰਚ  (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ’ਚ ਵੱਡੀ ਹਾਰ ਮਗਰੋਂ ਸ਼੍ਰੋਮਣੀ ਅਕਾਲੀ ਦਲ (ਬ) ਸੰਕਟ ਵਿੱਚ ਘਿਰਨ ਲੱਗਾ ਹੈ। ਅਕਾਲੀ ਦਲ ਨੂੰ ਪਹਿਲਾ ਝਟਕਾ ਦਿੱਲੀ ਵਿੱਚ ਲੱਗਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮ) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਵੱਖਰੀ ਜਥੇਬੰਦੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਬਗਾਵਤ ਨੂੰ ਦਬਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਮੀਤ ਸਿੰਘ ਕਾਲਕਾ ਨੂੰ ਪਾਰਟੀ ’ਚੋਂ ਕੱਢ ਦਿੱਤੀ ਹੈ। ਇਸ ਦੇ ਨਾਲ ਹੀ ਦਿੱਲੀ ਦਾ ਜਥੇਬੰਦਕ ਢਾਂਚਾ ਭੰਗ ਕਰਕੇ ਅਵਤਾਰ ਸਿੰਘ ਹਿੱਤ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਬਣਾ ਦਿੱਤੀ ਹੈ।

ਉਧਰ, ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੱਢੇ ਜਾਣ ਮਗਰੋਂ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਨਵਾਂ ਧਾਰਮਿਕ ਫਰੰਟ ਬਣਾਉਣ ਦੀ ਗੱਲ ਕੀਤੀ ਪਰ ਪਾਰਟੀ ਨੇ ਮੈਨੂੰ ਕੱਢ ਦਿੱਤਾ ਹੈ। ਮੈਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਦਿੱਲੀ ਇਕਾਈ ਦੇ ਮੁਖੀ ਦਾ ਅਹੁਦਾ ਛੱਡ ਚੁੱਕਾ ਹਾਂ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਜੋ ਕੰਮ ਚੱਲ ਰਿਹਾ ਸੀ, ਜੋ ਢੰਗ ਤਰੀਕੇ ਚੱਲ ਰਹੇ ਸਨ, ਮੈਂ ਉਸ ਨਾਲ ਸਹਿਮਤ ਨਹੀਂ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਦਿੱਲੀ ਦੀ ਸੰਗਤ ਨੂੰ ਪੁੱਛ ਕੇ ਨਵੀਂ ਪਾਰਟੀ ਬਣਾਈ ਜਾਵੇਗੀ।

Leave a Reply

Your email address will not be published. Required fields are marked *