ਨਵੀਂ ਦਿੱਲੀ, 20 ਮਾਰਚ ਆਮਦਨ ਕਰ ਵਿਭਾਗ ਨੇ ਹਾਲ ਹੀ ਵਿੱਚ ਮਹਾਰਾਸ਼ਟਰ ਦੇ ਪੁਣੇ ਅਤੇ ਠਾਣੇ ਦੇ ਯੂਨੀਕੋਰਨ ਸਟਾਰਟਅੱਪ ਗਰੁੱਪ ‘ਤੇ ਛਾਪੇ ਦੌਰਾਨ 224 ਕਰੋੜ ਰੁਪਏ ਦੀ ਬਹਿਸਾਬੀ ਜਾਇਦਾਦ ਦਾ ਪਤਾ ਲਗਾਇਆ ਹੈ। ਕੇਂਦਰੀ ਪ੍ਰਤੱਖ ਕਰ ਬੋਰਡ (ਸੀਬੀਡੀਟੀ) ਨੇ ਅੱਜ ਬਿਆਨ ‘ਚ ਕਿਹਾ ਕਿ 9 ਮਾਰਚ ਨੂੰ ਮਹਾਰਾਸ਼ਟਰ, ਕਰਨਾਟਕ, ਆਂਧਰਾ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ‘ਚ 23 ਟਿਕਾਣਿਆਂ ‘ਤੇ ਛਾਪੇ ਮਾਰੇ ਗਏ। ਇਹ ਸਮੂਹ ਉਸਾਰੀ ਸਮੱਗਰੀ ਦੇ ਥੋਕ ਅਤੇ ਪ੍ਰਚੂਨ ਵਿੱਚ ਸੌਦਾ ਕਰਦਾ ਹੈ ਅਤੇ ਇਸ ਦਾ ਸਾਲਾਨਾ ਕਾਰੋਬਾਰ 6,000 ਕਰੋੜ ਰੁਪਏ ਤੋਂ ਵੱਧ ਹੈ। ਹੁਣ ਤੱਕ 1 ਕਰੋੜ ਰੁਪਏ ਦੀ ਨਕਦੀ ਅਤੇ 22 ਲੱਖ ਰੁਪਏ ਦੇ ਗਹਿਣੇ ਬਰਾਮਦ ਕੀਤੇ ਜਾ ਚੁੱਕੇ ਹਨ। ਬਿਆਨ ਅਨੁਸਾਰ ਸਮੂਹ ਨੇ ਖਾਤਿਆਂ ਵਿੱਚ ਧੋਖਾਧੜੀ ਨਾਲ ਖਰੀਦਦਾਰੀ ਦਰਜ ਕੀਤੀ। ਇਸ ਤੋਂ ਇਲਾਵਾ,ਸਮੂਹ ਨੇ ਬੇਹਿਸਾਬ ਨਕਦੀ ਜਮ੍ਹਾ ਕਰਵਾਈ।
Related Posts
ਨਵਜੋਤ ਸਿੱਧੂ ਨੇ ਬਿਜਲੀ ਸਮਝੌਤਿਆਂ ‘ਤੇ ਮੁੜ ਕੀਤਾ ਟਵੀਟ, ਦੱਸਿਆ ਕਿੰਝ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ
ਚੰਡੀਗੜ੍ਹ, 30 ਅਗਸਤ (ਦਲਜੀਤ ਸਿੰਘ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ‘ਚ ਮਹਿੰਗੇ ਬਿਜਲੀ ਸਮਝੌਤਿਆਂ ਬਾਰੇ ਮੁੜ ਟਵੀਟ…
CM ਖੱਟੜ ਨੇ ਅਨੰਤਨਾਗ ਮੁਕਾਬਲੇ ‘ਚ ਸ਼ਹੀਦ ਹੋਏ ਮੇਜਰ ਢੋਚਕ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਹਰਿਆਣਾ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਐਤਵਾਰ ਨੂੰ ਪਾਨੀਪਤ ਜਾ ਕੇ ਫ਼ੌਜ ਦੇ ਸ਼ਹੀਦ ਮੇਜਰ ਆਸ਼ੀਸ਼ ਢੋਚਕ…
ਧੋਨੀ ਦੇ ਅੰਦਾਜ਼ ‘ਚ ਮੈਚ ਜਿਤਾ ਕੇ Hardik Pandya ਨੇ ਕੋਹਲੀ ਨੂੰ ਛੱਡਿਆ ਪਿੱਛੇ
, ਨਵੀਂ ਦਿੱਲੀ : ਹਾਰਦਿਕ ਪਾਂਡਿਆ (Hardik Pandya) ਨੇ ਗਵਾਲੀਅਰ ‘ਚ ਖੇਡੇ ਗਏ ਪਹਿਲੇ ਟੀ-20 ਮੈਚ ‘ਚ ਟੀਮ ਇੰਡੀਆ ਨੂੰ…