ਚੰਡੀਗੜ੍ਹ, 20 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਰਾਜ ਦੀ ਪੁਲੀਸ ਲਈ ਜਾਰੀ ਕੀਤੇ ਆਪਣੇ ਪਹਿਲੇ ਹੁਕਮ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਨਵੀਂ ਵਿਸ਼ੇਸ਼ ਜਾਂਚ ਟੀਮ(ਸਿਟ) ਦਾ ਪੁਨਰਗਠਨ ਕੀਤਾ ਹੈ। ਨਵੀਂ ਟੀਮ ਦੀ ਅਗਵਾਈ ਏਆਈਜੀ ਗੁਰਸ਼ਰਨ ਸਿੰਘ ਸੰਧੂ ਕਰਨਗੇ ਅਤੇ ਚਾਰ ਹੋਰ ਮੈਂਬਰ ਹੋਣਗੇ। ਇਨ੍ਹਾਂ ਵਿੱਚ ਏਆਈਜੀ ਰਾਹੁਲ ਐੱਸ. ਅਤੇ ਰਣਜੀਤ ਸਿੰਘ ਤੋਂ ਇਲਾਵਾ ਡੀਐੱਸਪੀ ਰੈਂਕ ਦੇ ਦੋ ਅਧਿਕਾਰੀ ਸ਼ਾਮਲ ਹਨ। ਪਿਛਲੀ ਐੱਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ ਸੀ। 20 ਦਸੰਬਰ 2021 ਨੂੰ ਐੱਨਡੀਪੀਐੱਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਐੱਫਆਈਆਰ ਦੇ ਆਧਾਰ ‘ਤੇ ਮਜੀਠੀਆ ਵਿਰੁੱਧ ਜਾਂਚ ਲਈ ਐੱਸਆਈਟੀ ਬਣਾਈ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਰਾਜ ਦੀ ਪੁਲੀਸ ਲਈ ਜਾਰੀ ਕੀਤੇ ਆਪਣੇ ਪਹਿਲੇ ਹੁਕਮ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਨਵੀਂ ਵਿਸ਼ੇਸ਼ ਜਾਂਚ ਟੀਮ(ਸਿਟ) ਦਾ ਪੁਨਰਗਠਨ ਕੀਤਾ ਹੈ। ਨਵੀਂ ਟੀਮ ਦੀ ਅਗਵਾਈ ਏਆਈਜੀ ਗੁਰਸ਼ਰਨ ਸਿੰਘ ਸੰਧੂ ਕਰਨਗੇ ਅਤੇ ਚਾਰ ਹੋਰ ਮੈਂਬਰ ਹੋਣਗੇ। ਇਨ੍ਹਾਂ ਵਿੱਚ ਏਆਈਜੀ ਰਾਹੁਲ ਐੱਸ. ਅਤੇ ਰਣਜੀਤ ਸਿੰਘ ਤੋਂ ਇਲਾਵਾ ਡੀਐੱਸਪੀ ਰੈਂਕ ਦੇ ਦੋ ਅਧਿਕਾਰੀ ਸ਼ਾਮਲ ਹਨ। ਪਿਛਲੀ ਐੱਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ ਸੀ। 20 ਦਸੰਬਰ 2021 ਨੂੰ ਐੱਨਡੀਪੀਐੱਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਐੱਫਆਈਆਰ ਦੇ ਆਧਾਰ ‘ਤੇ ਮਜੀਠੀਆ ਵਿਰੁੱਧ ਜਾਂਚ ਲਈ ਐੱਸਆਈਟੀ ਬਣਾਈ ਸੀ।
Related Posts
ਪਟਿਆਲਾ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ, ਕਿਹਾ-ਪੰਜਾਬ ’ਚ ਕਮਲ ਨਹੀਂ ਖਿੜਨਾ, ਚਿੱਕੜ ਸਾਫ਼ ਕਰਨ ਲਈ ‘ਝਾੜੂ’ ਹੈ
ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ’ਚ ਕਮਲ ਨਹੀਂ ਖਿੜਨ ਵਾਲਾ, ਕਿਉਂਕਿ ਪੰਜਾਬ ’ਚ ਚਿੱਕੜ…
ਅਫ਼ਗਾਨਿਸਤਾਨ ਤੋਂ 25 ਭਾਰਤੀਆਂ ਦੀ ਵਤਨ ਵਾਪਸੀ, ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਵੀ ਪਹੁੰਚੇ
ਨਵੀਂ ਦਿੱਲੀ, 24 ਅਗਸਤ (ਦਲਜੀਤ ਸਿੰਘ)- ਅਫਗਾਨਿਸਤਾਨ ਤੋਂ 25 ਭਾਰਤੀਆਂ ਸਮੇਤ 78 ਨਾਗਰਿਕ ਦੇਸ਼ ਆ ਚੁੱਕੇ ਹਨ। ਉਨ੍ਹਾਂ ਦੇ ਨਾਲ…
ਸ਼੍ਰੀਨਗਰ ਅੱਤਵਾਦੀ ਹਮਲੇ ‘ਤੇ ਕਸ਼ਮੀਰ ਦੇ ਆਈ.ਜੀ.ਪੀ. ਦਾ ਬਿਆਨ ਆਇਆ ਸਾਹਮਣੇ
ਸ੍ਰੀਨਗਰ, 14 ਦਸੰਬਰ (ਬਿਊਰੋ)- ਸ਼੍ਰੀਨਗਰ ਅੱਤਵਾਦੀ ਹਮਲੇ ‘ਤੇ ਕਸ਼ਮੀਰ ਦੇ ਆਈ.ਜੀ.ਪੀ. ਦਾ ਕਹਿਣਾ ਹੈ ਕਿ ਇਹ ਦੋ ਵਿਦੇਸ਼ੀ ਅੱਤਵਾਦੀਆਂ ਅਤੇ ਇਕ…