ਡਮਟਾਲ , 20 ਮਾਰਚ – ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇਅ ‘ਤੇ ਕਾਰ ਅਤੇ ਜੀਪ ਵਿਚਕਾਰ ਹੋਈ ਟੱਕਰ ‘ਚ ਕਾਰ ਸਵਾਰ 5 ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਸ ‘ਚ ਕਾਰ ‘ਚ ਸਵਾਰ ਇਕ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਏ.ਐਸ.ਆਈ. ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਕਾਰ ਹਾਦਸਾਗ੍ਰਸਤ ਹੋ ਗਈ ਹੈ, ਜਿਸ ‘ਤੇ ਕਾਰ ‘ਚ ਸਵਾਰ 5 ਵਿਅਕਤੀਆਂ ਨੂੰ ਬਾਹਰ ਕੱਢ ਲਿਆ ਗਿਆ ਅਤੇ ਉਨ੍ਹਾਂ ਨੂੰ ਤੁਰੰਤ ਪਠਾਨਕੋਟ ਦੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿਸ ਵਿਚ ਇਕ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੈ ।
Related Posts
ਜਲੰਧਰ – ਨਵੀਂ ਦਾਣਾ ਮੰਡੀ ਨੇੜੇ ਹੋਇਆ ਧਮਾਕਾ, ਪਿਓ-ਪੁੱਤ ਦੀ ਦਰਦਨਾਕ ਮੌਤ
ਜਲੰਧਰ – ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੀ ਨਵੀਂ ਦਾਣਾ ਮੰਡੀ ਵਿਚ ਵਿਸ਼ਕਰਮਾ ਚੌਂਕ ਨੇੜੇ ਗੈਸ ਲੀਕ…
ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਚ ਆਉਣ ਲੱਗਾ ਸੁਧਾਰ
ਖਨੌਰੀ : ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਨੂੰ 57ਵੇਂ ਦਿਨ ਵੀ ਜਾਰੀ ਰਿਹਾ।…
ਮੀਂਹ ਅਤੇ ਤੇਜ ਹਨੇਰੀ ਨੇ ਕਣਕ,ਆਲੂ ਅਤੇ ਸਬਜ਼ੀਆਂ ਦੀ ਬਿਜਾਈ ਦਾ ਕੰਮ ਰੋਕਿਆ
ਸੁਲਤਾਨਪੁਰ ਲੋਧੀ, 10 ਨਵੰਬਰ –ਅੱਜ ਤੜਕਸਾਰ ਤੋਂ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਪੈ ਰਹੇ ਮੀਂਹ ਅਤੇ ਤੇਜ…
