ਰਾਜ ਸਭਾ ਦੀਆਂ ਚੋਣਾਂ ਲਈ ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ

chadha/nawanpunjab.com

ਜਲੰਧਰ, 21 ਮਾਰਚ  (ਬਿਊਰੋ)- 31 ਮਾਰਚ ਨੂੰ ਰਾਜ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਪੰਜਾਬ ਤੋਂ ਰਾਜ ਸਭਾ ਲਈ ਆਮ ਆਦਮੀ ਪਾਰਟੀ ਨੇ 5 ਉਮੀਦਵਾਰਾਂ ਦਾ ਐਲਾਨ ਅੱਜ ਕਰ ਦਿੱਤਾ ਹੈ। ਇਨ੍ਹਾਂ ’ਚ ਜਲੰਧਰ ਦੇ ਰਹਿਣ ਵਾਲੇ ਕ੍ਰਿਕਟਰ ਹਰਭਜਨ ਸਿੰਘ, ਫਗਵਾੜਾ ਸਥਿਤ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਅਸ਼ੋਕ ਮਿੱਤਲ, ਆਮ ਆਦਮੀ ਪਾਰਟੀ ਦੇ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ, ਲੁਧਿਆਣਾ ਤੋਂ ਇੰਡਸਟ੍ਰੀਲਿਸਟ ਸੰਜੀਵ ਅਰੋੜਾ ਅਤੇ ਦਿੱਲੀ ਆਈ. ਆਈ. ਟੀ. ਦੇ ਪ੍ਰੋਫ਼ੈਸਰ ਡਾ. ਸੰਦੀਪ ਪਾਠਕ ਦਾ ਨਾਂ ਸ਼ਾਮਲ ਹੈ।
ਅੱਜ ਨਾਮਜ਼ਦਗੀ ਭਰਨ ਦਾ ਆਖ਼ਰੀ ਦਿਨ ਹੈ। ਇਸੇ ਤਹਿਤ ਕ੍ਰਿਕਟਰ ਹਰਭਜਨ ਸਿੰਘ ਨੇ ਰਾਜ ਸਭਾ ਦੇ ਉਮੀਦਵਾਰ ਦੇ ਤੌਰ ’ਤੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਉਥੇ ਹੀ ਡਾ. ਸੰਦੀਪ ਪਾਠਕ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਵੀ ਰਾਜਸਭਾ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ। ਇਸੇ ਤਰ੍ਹਾਂ ਨਾਮਜ਼ਦਗੀ ਦੇ ਆਖ਼ਰੀ ਦਿਨ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਸ਼ੋਕ ਮਿੱਤਲ, ਲੁਧਿਆਣਾ ਤੋਂ ਇੰਡਸਟ੍ਰੀਲਿਸਟ ਸੰਜੀਵ ਅਰੋੜਾ ਅਤੇ ਦਿੱਲੀ ਆਈ. ਆਈ. ਟੀ. ਦੇ ਪ੍ਰੋਫ਼ੈਸਰ ਡਾ. ਸੰਦੀਪ ਪਾਠਕ ਨੇ ਵੀ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਮੇਰੇ ਲਈ ਬਹੁਤ ਹੀ ਵੱਡਾ ਦਿਨ ਹੈ। ਮੈਂ ਆਪਣੀ ਮਾਂ ਦੇ ਨਾਲ ਨਾਮਜ਼ਦਗੀ ਭਰਨ ਆਇਆ ਹਾਂ। ਅਰਵਿੰਦ ਕੇਜਰੀਵਾਲ ਜੀ ਨੇ ਮੇਰੇ ’ਤੇ ਭਰੋਸਾ ਜਤਾਇਆ ਹੈ ਕਿ ਇੰਨੀ ਛੋਟੀ ਉਮਰ ’ਚ ਉਨ੍ਹਾਂ ਨੇ ਮੈਨੂੰ ਇੱਥੇ ਭੇਜਿਆ ਹੈ। ਕੋਸ਼ਿਸ਼ ਕਰਾਂਗਾ ਕਿ ਮਾਨ ਸਾਬ੍ਹ ਦੀ ਕਮੀ ਸੰਸਦ ’ਚ ਦਿਸੇ।
ਉਥੇ ਹੀ ਹਰਭਜਨ ਸਿੰਘ ਨੇ ਕਿਹਾ ਕਿ ਮੈਂ ਕੋਸ਼ਿਸ਼ ਕਰਾਂਗਾ ਕਿ ਖੇਡਾਂ ਨਾਲ ਨੌਜਵਾਨਾਂ ਨੂੰ ਵੱਧ ਤੋਂ ਵੱਧ ਜੋੜਾ ਅਤੇ ਇੰਸਫਾਸਟ੍ਰਕਚਰ ਵਧੀਆ ਬਣਾਇਆ ਜਾਵੇ। ਮੇਰੇ ਇਹੀ ਮਕਸਦ ਰਹੇਗਾ ਕਿ ਖੇਡਾਂ ਨੂੰ ਵਾਧਾ ਮਿਲੇ। ਮੈਂ ਕੋਸ਼ਿਸ਼ ਕਰਾਂਗਾ ਕਿ ਸਾਰਿਆਂ ਦੀਆਂ ਉਮੀਦਾਂ ’ਤੇ ਖਰਾ ਉਤਰਾ। ਇਥੇ ਇਹ ਵੀ ਦੱਸਣਯੋਗ ਹੈ ਕਿ ਹਰਭਜਨ ਸਿੰਘ ਜਲੰਧਰ ਦੇ ਰਹਿਣ ਵਾਲੇ ਹਨ ਅਤੇ ਮੁੱਥ ਮੰਤਰੀ ਭਗਵੰਤ ਮਾਨ ਦੇ ਕਰੀਬੀ ਹਨ। ਮਾਨ ਉਨ੍ਹਾਂ ਨੂੰ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਵੀ ਸੌਂਪ ਸਕਦੇ ਹਨ।
ਪੰਜਾਬ ਤੋਂ ਇਹ ਸੀਟਾਂ ਹੋ ਰਹੀਆਂ ਨੇ ਖ਼ਾਲੀ
ਪੰਜਾਬ ’ਚ ਕਾਂਗਰਸ ਦੇ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੁੱਲੋ, ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ ਅਤੇ ਨਰੇਸ਼ ਗੁਜਰਾਲ ਤੋਂ ਇਲਾਵਾ ਭਾਜਪਾ ਦੇ ਸ਼ਵੇਤ ਮਲਿਕ ਦਾ ਰਾਜ ਸਭਾ ’ਚ ਕਾਰਜਕਾਲ ਖ਼ਤਮ ਹੋ ਰਿਹਾ ਹੈ। ਇਨ੍ਹਾਂ ’ਚ ਪ੍ਰਤਾਪ ਸਿੰਘ ਬਾਜਵਾ ਇਸ ਵਾਰ ਕਾਦੀਆਂ ਤੋਂ ਵਿਧਾਇਕ ਵੀ ਬਣੇ ਹਨ।

Leave a Reply

Your email address will not be published. Required fields are marked *