ਸੰਗਰੂਰ, 3 ਜੁਲਾਈ (ਦਲਜੀਤ ਸਿੰਘ)- ਕੱਚੇ ਅਧਿਆਪਕ ਯੂਨੀਅਨ ਜ਼ਿਲ੍ਹਾ ਇਕਾਈ ਸੰਗਰੂਰ ਦੇ ਸੱਦੇ ‘ਤੇ ਇੱਥੇ ਵੱਡੀ ਗਿਣਤੀ ਵਿਚ ਅਧਿਆਪਕਾਂ ਨੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ।ਅਧਿਆਪਕਾਂ ਨੇ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦੇ ਅਨੁਸਾਰ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਤੋਂ ਲਗਾਤਾਰ ਆਨਾਕਾਨੀ ਕਰ ਰਹੀ ਹੈ।
ਕੱਚੇ ਅਧਿਆਪਕਾਂ ਨੇ ਸੰਗਰੂਰ ‘ਚ ਕੀਤਾ ਅਰਥੀ ਫੂਕ ਮੁਜ਼ਾਹਰਾ
