ਚੰਡੀਗੜ੍ਹ , 22 ਮਾਰਚ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਵਾਸਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਾ ਚਾਹੁੰਦੇ ਹਨ। ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ ‘ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਅਤੇ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।’
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ
