ਮੋਹਾਲੀ , 22 ਮਾਰਚ (ਬਿਊਰੋ)- ਡਰੱਗਜ਼ ਮਾਮਲੇ ‘ਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਬਿਕਰਮ ਮਜੀਠੀਆ ਦੀ ਅੱਜ ਮੋਹਾਲੀ ਦੀ ਅਦਾਲਤ ‘ਚ ਵੀਡੀਓ ਕਾਨਫਰੰਸਿਗ ਰਾਹੀਂ ਪੇਸ਼ੀ ਸੀ। ਕੇਸ ਦੀ ਸੁਣਵਾਈ ਦੌਰਾਨ ਅਦਾਲਤ ਨੇ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ 5 ਅਪ੍ਰੈਲ ਤੱਕ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ।
ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ‘ਤੇ ਡਰੱਗ ਤਸਕਰਾਂ ਦੀ ਮਦਦ ਕਰਨ ਅਤੇ ਪੰਜਾਬ ‘ਚ ਨਸ਼ਾ ਵੇਚਣ ਦੇ ਦੋਸ਼ ਲੱਗੇ ਸਨ। ਇਸ ਦੇ ਆਧਾਰ ‘ਤੇ ਮਜੀਠੀਆ ਖ਼ਿਲਾਫ਼ ਮੋਹਾਲੀ ਦੀ ਅਦਾਲਤ ‘ਚ ਕੇਸ ਦਰਜ ਕੀਤਾ ਗਿਆ ਸੀ। ਪਿਛਲੀ ਚੰਨੀ ਸਰਕਾਰ ਵੱਲੋਂ ਬਿਕਰਮ ਮਜੀਠੀਆ ਨੂੰ ਗ੍ਰਿਫ਼ਾਤਰ ਕਰ ਲਿਆ ਗਿਆ ਸੀ, ਜਿਸ ਦੀ ਜਾਂਚ ਲਗਾਤਾਰ ਜਾਰੀ ਹੈ।