ਅੰਮ੍ਰਿਤਸਰ, 23 ਮਾਰਚ -ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਵਲੋਂ ਸਿੱਖ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਮਾਮਲੇ ਵਿਚ ਦਿੱਤੇ ਬਿਆਨ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਮੁੱਖੀ ਹਰ ਫ਼ਿਰਕੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੁੰਦਾ ਹੈ, ਉਸ ਦਾ ਫਿਰਕੂਵਾਦੀ ਬਿਆਨ ਦੇਸ਼ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲੇ ਸਿੱਖਾਂ ਦੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੂੰ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ਹੀਦ ਦਾ ਖ਼ਿਤਾਬ ਬਖ਼ਸ਼ਿਆ ਹੋਇਆ ਹੈ।
Related Posts
ਨਹਿਰ ‘ਚੋਂ ਮਿਲੀ ਬੱਚੀ ਦੀ ਲਾਸ਼
ਜਲੰਧਰ- ਜਲੰਧਰ ਵਿਚ ਬਸਤੀ ਬਾਵਾ ਖੇਲ ਦੀ ਨਹਿਰ ਵਿਚੋਂ ਇਕ ਬੱਚੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲੋਕਾਂ ਵੱਲੋਂ…
3 ਪੰਜਾਬੀ ਵਿਦਿਆਰਥੀਆਂ ਦੀ ਕੈਨੇਡਾ ‘ਚ ਦਰਦਨਾਕ ਮੌਤ, ਕਾਰ ਦਾ ਟਾਇਰ ਫਟਣ ਕਾਰਨ ਹੋਇਆ ਭਿਆਨਕ ਹਾਦਸਾ
ਕੈਨੇਡਾ ਦੇ ਮਿਲ ਕੋਵ ਸ਼ਹਿਰ ਨੇੜੇ ਹੋਏ ਭਿਆਨਕ ਸੜਕ ਹਾਦਸੇ ‘ਚ ਤਿੰਨ ਪੰਜਾਬੀ ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋ ਗਈ ਹੈ।…
ਖੜਗੇ ਨੂੰ ਪ੍ਰਧਾਨ ਬਣਾਕੇ ਗਾਂਧੀ ਪਰਿਵਾਰ ਇਕ ਤੀਰ ਨਾਲ ਦੋ ਸ਼ਿਕਾਰ ਕਰ ਗਿਆ
ਉਜਾਗਰ ਸਿੰਘਗਾਂਧੀ ਪਰਿਵਾਰ ਨੇ ਮਲਿਕ ਅਰਜਨ ਖੜਗੇ ਨੂੰ ਪ੍ਰਧਾਨ ਬਣਾ ਕੇ ਇਕ ਤੀਰ ਨਾਲ ਦੋ ਸ਼ਿਕਾਰ ਕਰ ਦਿੱਤੇ ਹਨ। ਹੁਣ…