ਫ਼ਰੀਦਕੋਟ, 25 ਮਾਰਚ (ਬਿਊਰੋ)- ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਖੇ ਹੋਈ ਬੇਅਦਬੀ ਮਾਮਲੇ ਵਿਚ ਵੱਡੀ ਖ਼ਬਰ ਸਾਹਮਣੇ ਆਈ ਹੈ। ਬੇਅਦਬੀ ਮਾਮਲੇ ਵਿਚ ਜਾਂਚ ਕਰਣ ਵਾਲੀ ਵਿਸ਼ੇਸ਼ ਜਾਂਚ ਟੀਮ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੇਅਦਬੀ ਸਬੰਧੀ ਦਰਜ ਐੱਫ. ਆਈ. ਆਰ. ਨੰਬਰ 128 ਅਤੇ ਵਿਵਾਦਿਤ ਪੋਸਟਰ ਲਗਾਉਣ ਦੇ ਮਾਮਲੇ ਸਬੰਧੀ ਦਰਜ ਮੁਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਹੈ।
ਡੇਰਾ ਮੁਖੀ ਨੂੰ ਐੱਸ. ਆਈ. ਟੀ. ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਦੇ ਮਾਮਲੇ ਸਬੰਧੀ ਦਰਜ ਐੱਫ. ਆਈ. ਆਰ. ਨੰਬਰ 63 ਵਿਚ ਪਹਿਲਾਂ ਹੀ ਨਾਮਜ਼ਦ ਕਰ ਚੁੱਕੀ ਹੈ। ਉਧਰ ਫਰੀਦਕੋਟ ਅਦਾਲਤ ਵਲੋਂ ਡੇਰਾ ਮੁਖੀ ਨੂੰ 4 ਮਈ 2022 ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੁਕਮ ਹੋਣ ਦੇ ਹੁਕਮ ਦਿੱਤੇ ਹਨ।