ਚੰਡੀਗੜ੍ਹ, 25 ਮਾਰਚ (ਬਿਊਰੋ)-ਨਵਜੋਤ ਸਿੰਘ ਸਿੱਧੂ ਦੇ ਵਲੋਂ ਬੇਅਦਬੀ ਮਾਮਲੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਗਿਆ ਹੈ | ਉਨ੍ਹਾਂ ਨੇ ਕੇਜਰੀਵਾਲ ਦਾ ਇਕ ਪੁਰਾਣ ਬਿਆਨ ਸਾਂਝਾ ਕਰ ਕੇ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ |
ਕਜੇਰੀਵਾਲ ਦੇ ਵਲੋਂ ਬੇਅਦਬੀ ਮਾਮਲੇ ‘ਤੇ ਕਿਹਾ ਗਿਆ ਸੀ ਕਿ ਜੇ ਕਰ ਪੰਜਾਬ ਦੀ ਕਾਂਗਰਸ ਸਰਕਾਰ ਚਾਹੇ ਤਾਂ ਉਹ 24 ਘੰਟਿਆਂ ਵਿਚ ਐਕਸ਼ਨ ਲੈ ਸਕਦੀ ਹੈ | ਸਿੱਧੂ ਦਾ ਕਹਿਣਾ ਹੈ ਕਿ ਹੁਣ ਆਮ ਆਦਮੀ ਪਾਰਟੀ ਵਲੋਂ ਐਕਸ਼ਨ ਕਿਉਂ ਨਹੀਂ ਲਿਆ ਜਾ ਰਿਹਾ |