ਚੰਡੀਗੜ੍ਹ, 25 ਮਾਰਚ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਵੱਡਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਵਲੋਂ ਕਿਹਾ ਗਿਆ ਹੈ ਕਿ ਪੰਜਾਬ ਦਾ ਵਿਧਾਇਕਾਂ ਜਾ ਸਾਬਕਾ ਵਿਧਾਇਕਾਂ ਭਾਵੇਂ ਉਹ 2 ਵਾਰ ਜਿੱਤੇ ਹਨ ਜਾਂ 7 ਸੱਤ ਉਨ੍ਹਾਂ ਨੂੰ ਸਿਰਫ਼ ਇਕ ਵਾਰ ਹੀ ਪੈਨਸ਼ਨ ਮਿਲੇਗੀ।
ਉਨ੍ਹਾਂ ਕਿਹਾ ਕਿ ਪਰਿਵਾਰਾਂ ਨੂੰ ਮਿਲਦੀਆਂ ਪੈਨਸ਼ਨਾਂ ‘ਚ ਵੀ ਕਟੌਤੀ ਹੋਵੇਗੀ। ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਬਹੁਤ ਵੱਡਾ ਮੁੱਦਾ ਹੈ, ਜਿਸ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ ਕਿ ਇਹ ਪੈਨਸ਼ਨ ਇਕ ਵਾਰ ਦਿੱਤੀ ਜਾਵੇਗੀ ਤੇ ਸਾਰਾ ਪੈਸਾ ਲੋਕਾਂ ‘ਤੇ ਖ਼ਰਚ ਕੀਤਾ ਜਾਵੇਗਾ।