ਚੰਡੀਗੜ੍ਹ, 28 ਮਾਰਚ – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਉਣ ਦਾ ਸਪੱਸ਼ਟ ਸੰਦੇਸ਼ ਦਿੱਤਾ। ਧਾਲੀਵਾਲ ਨੇ ਕਿਹਾ ਕਿ ਗ੍ਰਾਮ ਸਭਾ ਪੇਂਡੂ ਵਿਕਾਸ ਦਾ ਸਭ ਤੋਂ ਮਜ਼ਬੂਤ ਥੰਮ੍ਹ ਹੈ, ਜਿਸ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਅਤੇ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 26 ਜੂਨ, 2022 ਨੂੰ ਸੂਬੇ ਦੇ ਸਮੂਹ ਪਿੰਡਾਂ ਵਿਚ ਗ੍ਰਾਮ ਸਭਾ ਇਜਲਾਸ ਬੁਲਾਉਣ। ਉਨ੍ਹਾਂ ਕਿਹਾ ਕਿ ਗ੍ਰਾਮ ਸਭਾ ਇਜਲਾਸ ਵਿਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵੱਖ-ਵੱਖ ਪ੍ਰਚਾਰ ਮਾਧਿਅਮਾਂ ਰਾਹੀਂ ਗ੍ਰਾਮ ਸਭਾਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਗ੍ਰਾਮ ਸਭਾ ਸੰਬੰਧੀ ਪਿੰਡਾਂ ਵਿਚ ਸਹੀ ਢੰਗ ਨਾਲ ਪੋਸਟਰ ਲਗਾਏ ਜਾਣ ਅਤੇ ਗ੍ਰਾਮ ਸਭਾ ਦੇ ਇਸ ਇਜਲਾਸ ਲਈ ਸਮੇਂ ਸਿਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ।
Related Posts
ਬੀਬੀ ਜਗੀਰ ਕੌਰ ਖ਼ਿਲਾਫ਼ ਅਕਾਲੀ ਦਲ ਦੀ ਵੱਡੀ ਕਾਰਵਾਈ, ਪਾਰਟੀ ’ਚੋਂ ਕੀਤਾ ਗਿਆ ਮੁਅੱਤਲ
ਚੰਡੀਗੜ੍ਹ : ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਐੱਸ. ਜੀ. ਪੀ. ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ…
ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਤਿੰਨ ਥਾਵਾਂ ‘ਤੇ ਮਿਲੀ ਮਾਈਨਿੰਗ ਦੀ ਇਜਾਜ਼ਤ
ਚੰਡੀਗੜ੍ਹ : ਮਾਈਨਿੰਗ ਮਾਮਲੇ ‘ਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਪਠਾਨਕੋਟ, ਰੂਪਨਗਰ…
ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ਵੱਡਾ ਝਟਕਾ
ਪਟਿਆਲਾ : ਪਟਿਆਲਾ ਜੇਲ੍ਹ ਵਿਚ 1988 ਦੇ ਰੋਡਰੇਜ ਮਾਮਲੇ ਵਿਚ ਸਜ਼ਾ ਕੱਟ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ…