ਚੰਡੀਗੜ੍ਹ, 30 ਮਾਰਚ (ਬਿਊਰੋ)- ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਅੰਦਰਲੇ ਹਾਲਾਤ ਦਾ ਜਾਇਜ਼ਾ ਲੈਣ ਲਈ ਜੇਲ੍ਹ ਅਧਿਕਾਰੀਆਂ ਦੀ ਇਕ ਮੀਟਿੰਗ ਸੱਦੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਅੱਜ ਦੁਪਹਿਰ ਬਾਅਦ 2.30 ਪੰਜਾਬ ਭਵਨ ਵਿਖੇ ਹੋ ਰਹੀ ਹੈ। ਇਸ ਮੀਟਿੰਗ ਦੌਰਾਨ ਜੇਲ੍ਹਾਂ ਦੇ ਅੰਦਰਲੇ ਹਾਲਾਤ ਕੀ ਹਨ, ਇਸ ਬਾਰੇ ਜਾਇਜ਼ਾ ਲਿਆ ਜਾਵੇਗਾ ਅਤੇ ਹੋਰ ਵੀ ਕਈ ਫ਼ੈਸਲੇ ਲਏ ਜਾਣਗੇ।