ਚੰਡੀਗਡ਼੍ਹ, 31 ਮਾਰਚ (ਬਿਊਰੋ)- ਪੰਜਾਬ ਸਰਕਾਰ ਸ਼ੁੱਕਰਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਸਕਦੀ ਹੈ। ਹਾਲਾਂਕਿ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਸਰਕਾਰ ਭਲਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਸਕੂਲ ਦੀ ਫੀਸ ਅਤੇ ਵਿਧਾਇਕਾਂ ਦੀ ਪੈਨਸ਼ਨ ਦਾ ਮਾਮਲਾ ਸਦਨ ਵਿੱਚ ਉਠ ਸਕਦਾ ਹੈ। ਸੀਐਮ ਭਗਵੰਤ ਮਾਨ ਵੱਲੋਂ ਲਏ ਫੈਸਲਿਆਂ ’ਤੇ ਮੋਹਰ ਲੱਗ ਸਕਦੀ ਹੈ। ਇਸ ਲਈ ਮੁੱਖ ਮੰਤਰੀ ਨੇ ਅੱਜ ਸ਼ਾਮ 4 ਵਜੇ ਕੈਬਨਿਟ ਮੀਟਿੰਗ ਵੀ ਸੱਦੀ ਹੈ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਪ੍ਰਾਈਵੇਟ ਸਕੂਲਾਂ ‘ਤੇ ਫੀਸਾਂ ਵਧਾਉਣ ‘ਤੇ ਰੋਕ ਲਗਾਉਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਸਕੂਲ ਪ੍ਰਬੰਧਨ ਮਾਪਿਆਂ ਨੂੰ ਕਿਸੇ ਖਾਸ ਦੁਕਾਨ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਜਬੂਰ ਨਹੀਂ ਕਰ ਸਕਦਾ।