ਚੰਡੀਗੜ੍ਹ, 31 ਮਾਰਚ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ.ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ‘ਚ ਉਨ੍ਹਾਂ ਨੇ ਕਿਹਾ ਕਿ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਦੇਖਦਿਆਂ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਚਾਹੀਦਾ ਸੀ ਕਿ ਟੋਲ ਟੈਕਸ ਘਟਾ ਕੇ ਜਨਤਾ ਨੂੰ ਕੁਝ ਰਾਹਤ ਦਿੱਤੀ ਜਾਵੇ ਪਰ ਇਨ੍ਹਾਂ ਨੇ ਘਟਾਉਣ ਦੀ ਬਜਾਏ ਟੋਲ ਟੈਕਸ ਵਿਚ ਹੋਰ ਵਾਧਾ ਕਰਕੇ ਉਨ੍ਹਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਹੈ। ਇਹ ਬਹੁਤ ਹੀ ਅਸੰਵੇਦਨਸ਼ੀਲ ਫ਼ੈਸਲਾ ਹੈ।
ਜਨਤਾ ਨੂੰ ਕੁਝ ਰਾਹਤ ਦੇਣ ਦੀ ਬਜਾਏ ਟੋਲ ਟੈਕਸ ‘ਚ ਹੋਰ ਵਾਧਾ ਕਰਕੇ ਉਨ੍ਹਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ: ਡਾ. ਦਲਜੀਤ ਸਿੰਘ ਚੀਮਾ
