ਐੱਮ.ਐੱਸ.ਪੀ. ਕਮੇਟੀ ਲਈ ਮੈਂਬਰਾਂ ਨੂੰ ਨਾਮਜ਼ਦ ਕਰਨ ਤੋਂ ਸੰਯੁਕਤ ਕਿਸਾਨ ਮੋਰਚਾ ਨੇ ਕੀਤੀ ਨਾਂਹ

kisan/nawanpunjab.com

ਨਵੀਂ ਦਿੱਲੀ, 2 ਅਪ੍ਰੈਲ (ਬਿਊਰੋ)- ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਦੀ ਐੱਮ.ਐੱਸ.ਪੀ. ਕਮੇਟੀ ਲਈ ਮੈਂਬਰਾਂ ਨੂੰ ਨਾਮਜ਼ਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਇਸ ਲਈ ਸਪੱਸ਼ਟੀਕਰਨ ਮੰਗਿਆ ਹੈ | ਸੰਯੁਕਤ ਕਿਸਾਨ ਮੋਰਚਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਕੇਂਦਰ ਦੁਆਰਾ ਗਠਿਤ ਕੀਤੀ ਜਾਣ ਵਾਲੀ ਕਮੇਟੀ ਲਈ ਆਪਣੇ ਮੈਂਬਰਾਂ ਦਾ ਨਾਂਅ ਨਹੀਂ ਰੱਖੇਗਾ, ਜਦੋਂ ਤੱਕ ਉਸ ਦਾ ਆਦੇਸ਼ ਪਤਾ ਨਹੀਂ ਲਗਦਾ | 

ਜ਼ਿਕਰਯੋਗ ਹੈ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਰਾਜ ਸਭਾ ਨੂੰ ਸੂਚਿਤ ਕੀਤਾ ਸੀ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਕਮੇਟੀ ਬਣਾਉਣ ਲਈ ਸੰਯੁਕਤ ਕਿਸਾਨ ਮੋਰਚਾ ਵਲੋਂ ਨਾਂਅ ਨਹੀਂ ਭੇਜੇ ਗਏ ਹਨ |

Leave a Reply

Your email address will not be published. Required fields are marked *