ਇਸਲਾਮਾਬਾਦ, 3 ਅਪ੍ਰੈਲ- ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੀ ਸਲਾਹ ਦੇਣ ਦੇ ਕੁਝ ਮਿੰਟਾਂ ਬਾਅਦ ਹੀ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿੱਤਾ। ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਫਾਰੂਖ ਹਬੀਬ ਨੇ ਕਿਹਾ ਕਿ ਰਾਸ਼ਟਰਪਤੀ ਅਲਵੀ ਨੇ ਪ੍ਰਧਾਨ ਮੰਤਰੀ ਦੀ ਸਲਾਹ ਅਨੁਸਾਰ ਨੈਸ਼ਨਲ ਅਸੈਂਬਲੀ ਨੂੰ ਭੰਗ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 90 ਦਿਨਾਂ ਦੇ ਅੰਦਰ ਚੋਣਾਂ ਕਰਾਈਆਂ ਜਾਣਗੀਆਂ।
ਪਾਕਿਸਤਾਨ ਨੈਸ਼ਨਲ ਅਸੈਂਬਲੀ ਨੂੰ ਭੰਗ
