ਕੋਲੰਬੋ, 4 ਅਪ੍ਰੈਲ – ਸ੍ਰੀਲੰਕਾ ਵਿਚ ਹਿੰਸਾ ਅਤੇ ਸਿਆਸੀ ਅਟਕਲਾਂ ਦੇ ਵਿਚਕਾਰ, ਕੈਬਨਿਟ ਨੇ ਦੇਰ ਰਾਤ ਸਮੂਹਿਕ ਅਸਤੀਫ਼ੇ ਦੇ ਦਿੱਤੇ। ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੇ ਅਸਤੀਫ਼ਾ ਨਹੀਂ ਦਿੱਤਾ ਹੈ। ਸਦਨ ਦੇ ਨੇਤਾ ਅਤੇ ਸਿੱਖਿਆ ਮੰਤਰੀ ਦਿਨੇਸ਼ ਗੁਣਵਰਧਨੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸ਼ੇ ਨੂੰ ਅਸਤੀਫ਼ਾ ਸੌਂਪ ਦਿੱਤਾ ਹੈ। ਉਨ੍ਹਾਂ ਨੇ ਇਸ ਦਾ ਕਾਰਨ ਨਹੀਂ ਦੱਸਿਆ। ਸੂਤਰਾਂ ਨੇ ਦੱਸਿਆ ਕਿ ਸ੍ਰੀਲੰਕਾ ‘ਚ ਜਲਦ ਹੀ ਸਰਬ ਪਾਰਟੀ ਸਰਕਾਰ ਬਣਨ ਜਾ ਰਹੀ ਹੈ, ਜਿਸ ‘ਚ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ |
ਸ੍ਰੀਲੰਕਾ ਕੈਬਨਿਟ ਨੇ ਦੇਰ ਰਾਤ ਸਮੂਹਿਕ ਅਸਤੀਫ਼ੇ ਦਿੱਤੇ
