ਤਰਨਤਾਰਨ, 4 ਅਪ੍ਰੈਲ (ਬਿਊਰੋ)- ਸਥਾਨਕ ਨਗਰ ਕੌਂਸਲ ਤਰਨਤਾਰਨ ਵਿਖੇ ਪਿਛਲੀ ਸਰਕਾਰ ਦੌਰਾਨ ਹੋਏ ਕਰੋੜਾਂ ਰੁਪਏ ਦੇ ਘਪਲੇ ਦੀ ਜਾਂਚ ਕਰਨ ਲਈ ਚੰਡੀਗੜ੍ਹ ਤੋਂ ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਟੀਮ ਵਿਚ ਪੁੱਜੇ ਅੱਧੀ ਦਰਜਨ ਤੋਂ ਵੱਧ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਅਕਾਊਂਟ ਸ਼ਾਖਾ ਦਾ ਸਾਰਾ ਰਿਕਾਰਡ ਕਬਜ਼ੇ ’ਚ ਲੈਂਦੇ ਹੋਏ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਚੰਡੀਗੜ੍ਹ ਤੋਂ ਪੁੱਜੀ ਇਸ ਟੀਮ ਨੂੰ ਸੂਚਨਾ ਮਿਲੀ ਹੈ ਕਿ ਨਗਰ ਕੌਂਸਲ ਵਿੱਚ ਕਰੋੜਾਂ ਰੁਪਏ ਦੇ ਫਰਜ਼ੀ ਚੈੱਕ ਕੱਟੇ ਗਏ ਹਨ। ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਦਸਤਕ ਦਿੱਤੇ ਜਾਣ ਦੀ ਸੂਚਨਾ ਮਿਲਣ ਤੋਂ ਬਾਅਦ ਕਾਰਜ ਸਾਧਕ ਅਫ਼ਸਰ ਮੈਡਮ ਸ਼ਰਨਜੀਤ ਕੌਰ ਦਫ਼ਤਰ ਵਿੱਚ ਹਾਜ਼ਰ ਨਹੀਂ ਹੋ ਪਾਏ, ਜਦਕਿ ਬਾਕੀ ਦੇ ਸਟਾਫ ਨੂੰ ਭਾਜੜਾਂ ਪੈਂਦੀਆਂ ਵੇਖੀਆਂ ਜਾ ਸਕਦੀਆਂ ਹਨ।