ਚੰਡੀਗੜ੍ਹ,4 ਅਪਰੈਲ (ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਘੇਰਿਆ ਹੈ।
ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਚੰਡੀਗੜ੍ਹ ਪੰਜਾਬ ਦੇ 27 ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ,ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ। ਇਸ ਦੇ ਨਾਲ ਹੀ ਉਹਨਾਂ ਨੇ ਲਿਖਿਆ ਕਿ ਚੰਡੀਗੜ੍ਹ ਤਾਂ ਬਹਾਨਾ ਹੈ ਪੰਜਾਬ ਦਾ ਦਰਿਆਈ ਪਾਣੀ ਨਿਸ਼ਾਨਾ ਹੈ।