ਸ੍ਰੀਨਗਰ, 5 ਅਪਰੈਲ (ਬਿਊਰੋ)- ਜੰਮੂ-ਕਸ਼ਮੀਰ ਦੇ ਬਡਗਾਮ ਵਿਚ ਸੀ.ਆਰ.ਪੀ.ਐਫ. ਦੇ ਹੈੱਡ ਕਾਂਸਟੇਬਲ ਵਿਸ਼ਾਲ ਕੁਮਾਰ ਦਾ ਪੁਸ਼ਪਾਜਲੀ ਸਮਾਰੋਹ ਆਯੋਜਿਤ ਕੀਤਾ ਜਾ ਰਿਹਾ ਹੈ। ਕੱਲ੍ਹ ਸ਼੍ਰੀਨਗਰ ਦੇ ਲਾਲ ਚੌਕ ਸਥਿਤ ਮੇਸੂਮਾ ਵਿਖੇ ਹੋਏ ਅੱਤਵਾਦੀ ਹਮਲੇ ਵਿਚ ਉਨ੍ਹਾਂ ਦੀ ਜਾਨ ਚਲੀ ਗਈ ਸੀ।
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਦਿਲਬਾਗ ਸਿੰਘ ਨੇ ਕਿਹਾ ਹੈ ਕਿ , “ਅਸੀਂ ਇਸ (ਅੱਤਵਾਦੀ ਹਮਲਿਆਂ) ਦੇ ਪਾਗਲਪਨ ਨੂੰ ਬਰਦਾਸ਼ਤ ਨਹੀਂ ਕਰਾਂਗੇ। ਅਸੀਂ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸਿਪਾਹੀ ਨੂੰ ਸਲਾਮ ਕਰਦੇ ਹਾਂ। ਸ਼ਾਂਤੀ ਬਣਾਈ ਰੱਖਣ ਲਈ ਸਾਡਾ ਕੰਮ ਜਾਰੀ ਰਹੇਗਾ।”