ਨਵੀਂ ਦਿੱਲੀ, 5 ਅਪ੍ਰੈਲ (ਬਿਊਰੋ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਸੰਸਦ ਭਵਨ ਵਿਚ ਕਾਂਗਰਸ ਸੰਸਦੀ ਦਲ (ਸੀ.ਪੀ.ਪੀ.) ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜਲਦੀ ਹੀ ਸੀ.ਡਬਲਿਊ.ਸੀ. ਦੀ ਮੀਟਿੰਗ ਬੁਲਾਈ ਜਾਵੇਗੀ।
ਉਨ੍ਹਾਂ ਜਲਦੀ ਹੀ ਚਿੰਤਨ ਸ਼ਿਵਿਰ ਕਰਵਾਉਣ ਦੀ ਗੱਲ ਵੀ ਕਹੀ। ਉਨ੍ਹਾਂ ਪਾਰਟੀ ਦੀ ਮਜ਼ਬੂਤੀ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕਾਂਗਰਸੀ ਆਗੂ ਆਪਸੀ ਮਤਭੇਦ ਭੁਲਾ ਕੇ ਪਾਰਟੀ ਨੂੰ ਮਜ਼ਬੂਤ ਕਰਨ, ਕਿਉਂਕਿ ਕਾਂਗਰਸ ਦੇਸ਼ ਲਈ ਜ਼ਰੂਰੀ ਹੈ |